ਮੋਗਾ : ਦੋਸਤ ਦੇ ਵਿਆਹ ਤੋਂ ਵਾਪਸ ਆ ਰਹੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

0
1307

ਮੋਗਾ, 23 ਜਨਵਰੀ|  ਮੋਗਾ ਦੇ ਪਿੰਡ ਸੈਦ ਮੁਹੰਮਦ ਵਾਸੀ ਇੱਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਨੌਜਵਾਨ ਆਪਣੇ ਦੋਸਤ ਦੇ ਵਿਆਹ ਤੋਂ ਘਰ ਪਰਤ ਰਿਹਾ ਸੀ। ਸੜਕ ਪਾਰ ਕਰਦੇ ਸਮੇਂ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ।

ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸ ਦਾ ਭਰਾ 33 ਸਾਲਾ ਗੁਰਜੰਟ ਸਿੰਘ ਅਤੇ ਉਸ ਦਾ ਦੋਸਤ ਧਰਮਕੋਟ ਵਿਚ ਇਕ ਵਿਆਹ ਵਿੱਚ ਗਏ ਹੋਏ ਸਨ। ਜਦੋਂ ਉਹ ਉਥੋਂ ਵਾਪਸ ਆਉਣ ਲੱਗੇ ਤਾਂ ਮੇਰਾ ਭਰਾ ਸੜਕ ਪਾਰ ਕਰਨ ਲੱਗਾ ਤਾਂ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿਤੀ।

ਜਿਸ ਕਾਰਨ ਮੇਰਾ ਭਰਾ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਪ੍ਰੀਤਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਗੁਰਜੰਟ ਸਿੰਘ ਵਾਸੀ ਪਿੰਡ ਸੈਦ ਮੁਹੰਮਦ ਦੀ ਸ਼ਿਕਾਇਤ ’ਤੇ ਕਾਰ ਚਾਲਕ ਜਗਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।