ਮੋਗਾ, 23 ਜਨਵਰੀ| ਮੋਗਾ ਦੇ ਪਿੰਡ ਸੈਦ ਮੁਹੰਮਦ ਵਾਸੀ ਇੱਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਨੌਜਵਾਨ ਆਪਣੇ ਦੋਸਤ ਦੇ ਵਿਆਹ ਤੋਂ ਘਰ ਪਰਤ ਰਿਹਾ ਸੀ। ਸੜਕ ਪਾਰ ਕਰਦੇ ਸਮੇਂ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ।
ਜਿਸ ਕਾਰਨ ਮੇਰਾ ਭਰਾ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਪ੍ਰੀਤਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਗੁਰਜੰਟ ਸਿੰਘ ਵਾਸੀ ਪਿੰਡ ਸੈਦ ਮੁਹੰਮਦ ਦੀ ਸ਼ਿਕਾਇਤ ’ਤੇ ਕਾਰ ਚਾਲਕ ਜਗਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।