ਮੋਗਾ| ਮੋਗਾ ਦੇ ਪਿੰਡ ਨੂਰ ਦੇ 28 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 28 ਸਾਲਾ ਨਵਦੀਪ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਅਤੇ ਦੋ ਬੱਚਿਆਂ ਦਾ ਪਿਤਾ ਸੀ। ਮੋਗਾ ਪੁਲਿਸ ਇਸ ਮਾਮਲੇ ‘ਚ ਕਾਰਵਾਈ ਕਰ ਰਹੀ ਹੈ।
ਮ੍ਰਿਤਕ ਦੇ ਪਿਤਾ ਅਨੁਸਾਰ ਨਵਦੀਪ ਨਸ਼ੇ ਦਾ ਆਦੀ ਸੀ। ਜਿਸ ਨੂੰ ਨਸ਼ਾ ਛੁਡਾਉਣ ਲਈ ਗੁਜਰਾਤ ਦੇ ਇੱਕ ਕੇਂਦਰ ਵਿੱਚ ਭੇਜਿਆ ਗਿਆ ਸੀ। ਜਦੋਂ ਉਹ ਘਰ ਪਰਤ ਰਿਹਾ ਸੀ ਤਾਂ ਬੁੱਧਵਾਰ ਨੂੰ ਪਰਿਵਾਰ ਨੂੰ ਗੁਰੂਹਰਸਹਾਇ ਥਾਣੇ ਤੋਂ ਫੋਨ ਆਇਆ ਕਿ ਉਨ੍ਹਾਂ ਦੇ ਲੜਕੇ ਦਾ ਐਕਸੀਡੈਂਟ ਹੋ ਗਿਆ ਹੈ।
ਮੋਗਾ ‘ਚ ਪਤਾ ਲੱਗਾ ਕਿ ਉਸ ਦੇ ਲੜਕੇ ਦੀ ਮੌਤ ਓਵਰਡੋਜ਼ ਨਾਲ ਹੋਈ ਹੈ। ਪੁਲਿਸ ਨੇ ਦੱਸਿਆ ਕਿ ਪੁਲਿਸ ਨੂੰ ਨਵਦੀਪ ਦੀ ਲਾਸ਼ ਨੇੜਿਓਂ ਇਕ ਸਰਿੰਜ ਮਿਲੀ ਹੈ। ਜਿਸ ਤੋਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ।