ਮੋਗਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮੋਗਾ ਦੇ ਕਸਬਾ ਕੋਟ ਈਸੇ ਖਾਂ ‘ਚ ਨਸ਼ੇ ਦੀ ਓਵਰਡੋਜ਼ ਕਾਰਨ 18 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰੋਹਿਤ ਕੁਮਾਰ ਪੁੱਤਰ ਰਜਿੰਦਰ ਕੁਮਾਰ ਵਜੋਂ ਹੋਈ। ਰੋਹਿਤ ਦੇ ਮਾਪਿਆਂ ਨੇ ਰੋਂਦਿਆਂ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਨਸ਼ਾ ਕਰਨ ਦਾ ਆਦੀ ਸੀ। ਇਸ ਦਲਦਲ ‘ਚੋਂ ਕੱਢਣ ਲਈ ਉਨ੍ਹਾਂ ਆਪਣੇ ਪੁੱਤਰ ਨੂੰ ਨਸ਼ਾ-ਛੁਡਾਊ ਕੇਂਦਰ ਵਿਚ ਵੀ ਭਰਤੀ ਕਰਵਾਇਆ। ਉਹ ਪਿਛਲੇ 3 ਮਹੀਨਿਆਂ ਤੋਂ ਭੂਆ ਕੋਲ ਰਹਿ ਰਿਹਾ ਸੀ।
ਕੁਝ ਦਿਨ ਪਹਿਲਾਂ ਉਹ ਘਰ ਆਇਆ ਸੀ ਅਤੇ ਸ਼ੁੱਕਰਵਾਰ ਰਾਤ ਨੂੰ ਨਸ਼ਾ ਕਰਕੇ ਆਇਆ ਤੇ ਸੌਂ ਗਿਆ। ਸਵੇਰੇ ਜਦੋਂ ਉਸ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਨਹੀਂ ਉੱਠਿਆ, ਜਿਸ ‘ਤੇ ਤੁਰੰਤ ਰੋਹਿਤ ਨੂੰ ਨਿੱਜੀ ਹਸਪਤਾਲ ਲਿਆਂਦਾ ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ।