ਮੋਗਾ : ਕਾਂਗਰਸੀ ਮਹਿਲਾ ਸਰਪੰਚ ਨੇ ਟੈਂਕੀ ‘ਤੇ ਚੜ੍ਹ ਕੇ ਕੀਤਾ ਹੰਗਾਮਾ, ਪੰਚਾਇਤ ਸਕੱਤਰ ‘ਤੇ ਲਗਾਏ ਝੂਠੇ ਫਾਰਮ ਭਰਨ ਦੇ ਦੋਸ਼

0
932

ਮੋਗਾ। ਪੁਲਿਸ ਨੇ ਪਿੰਡ ਡਾਲਾ ਦੀ ਕਾਂਗਰਸ ਪਾਰਟੀ ਨਾਲ ਸਬੰਧਤ ਮਹਿਲਾ ਸਰਪੰਚ ਖ਼ਿਲਾਫ਼ ਕਮੇਟੀ ਦੇ ਪੈਸੇ ਵਾਪਸ ਨਾ ਕਰਨ ’ਤੇ ਕੇਸ ਦਰਜ ਕਰ ਲਿਆ ਹੈ। ਇਸ ਦੇ ਵਿਰੋਧ ਵਿੱਚ ਸਰਪੰਚ ਕੁਲਦੀਪ ਕੌਰ ਨੇ ਮੋਰਚਾ ਖੋਲ੍ਹ ਦਿੱਤਾ ਹੈ। ਦਰਅਸਲ ਧੋਖਾਧੜੀ ਦੇ ਮਾਮਲੇ ‘ਚ ਮਾਮਲਾ ਦਰਜ ਹੋਣ ਤੋਂ ਬਾਅਦ ਉਹ ਸਵੇਰੇ 3 ਵਜੇ ਤੋਂ ਪਾਣੀ ਦੀ ਟੈਂਕੀ ‘ਤੇ ਚੜ੍ਹੀ ਹੋਈ ਹੈ।

ਕੁਲਦੀਪ ਕੌਰ ਦਾ ਦੋਸ਼, ਗਬਨ ਛੁਪਾਉਣ ਲਈ ਪੰਚਾਇਤ ਸਕੱਤਰ ਨੇ ਭਰਿਆ ਫਾਰਮ

ਕੁਲਦੀਪ ਕੌਰ ਨੇ ਦੋਸ਼ ਲਾਇਆ ਕਿ ਪਿੰਡ ਦੇ ਪੰਚਾਇਤ ਸਕੱਤਰ ਨੇ ਆਪਣੇ ਗੁਨਾਹਾਂ ਨੂੰ ਛੁਪਾਉਣ ਲਈ ਉਸ ਖ਼ਿਲਾਫ਼ ਝੂਠਾ ਪਰਚਾ ਦਰਜ ਕਰਵਾਇਆ ਹੈ। ਪਹਿਲਾਂ ਕਾਂਗਰਸ ਸਰਕਾਰ ਨੂੰ ਮਿਲ ਕੇ ਦੂਜੇ ਉਮੀਦਵਾਰ ਦਾ ਫਾਰਮ ਨਿਯਮਾਂ ਦੇ ਉਲਟ ਜਾ ਕੇ ਉਸ ਨੂੰ ਰੱਦ ਕਰਵਾ ਕੇ ਚੋਣ ਲੜਨ ਲਈ ਮਜਬੂਰ ਕਰ ਦਿੱਤਾ। ਬਾਅਦ ਵਿੱਚ ਪੰਚਾਇਤ ਦੇ ਫੰਡਾਂ ਵਿੱਚ ਗਬਨ ਕਰ ਲਿਆ ਗਿਆ। ਹੁਣ ਇਸ ਗਬਨ ਨੂੰ ਛੁਪਾਉਣ ਲਈ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਸੂਚਨਾ ਮਿਲਦੇ ਹੀ ਥਾਣਾ ਮਹਿਣਾ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਫਿਲਹਾਲ ਸਰਪੰਚ ਕੁਲਦੀਪ ਸਿੰਘ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।