ਮੋਗਾ, 24 ਜਨਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੇਰ ਰਾਤ ਮੋਗਾ ਦੇ ਅਕਾਲਸਰ ਰੋਡ ਰੇਲਵੇ ਫਾਟਕ ਨੇੜੇ ਇਕ 33 ਸਾਲ ਦੀ ਔਰਤ ਨੇ ਸਹੁਰਿਆਂ ਤੋਂ ਤੰਗ ਆ ਕੇ 3 ਮਹੀਨੇ ਦੇ ਬੱਚੇ ਸਮੇਤ ਰੇਲਗੱਡੀ ਅੱਗੇ ਛਾਲ ਮਾਰ ਕੇ ਜਾਨ ਦੇ ਦਿੱਤੀ। ਉਸਨੂੰ ਬਚਾਉਣ ਵਾਲੇ ਵਿਅਕਤੀ ਦੀਆਂ ਲੱਤਾਂ ਟੁੱਟ ਗਈਆਂ, ਜਿਸ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਅਤੇ ਉਸਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਇਸ ਮਾਮਲੇ ਵਿਚ ਰੇਲਵੇ ਪੁਲਿਸ ਨੇ ਮ੍ਰਿਤਕ ਔਰਤ ਅਤੇ ਉਸ ਦੇ 3 ਮਹੀਨਿਆਂ ਦੇ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਰਖਵਾ ਦਿੱਤਾ ਹੈ।
ਜਾਣਕਾਰੀ ਦਿੰਦਿਆਂ ਮੇਅਰ ਬਲਜੀਤ ਸਿੰਘ ਚਾਨੀ ਨੇ ਦੱਸਿਆ ਕਿ ਦੇਰ ਰਾਤ ਇਕ ਕਾਰ ਚਾਲਕ ਨੇ ਦੇਖਿਆ ਕਿ ਔਰਤ ਨੇ ਰੋਂਦੇ ਹੋਏ ਰੇਲਗੱਡੀ ਅੱਗੇ ਛਾਲ ਮਾਰ ਦਿੱਤੀ। ਉਸ ਨੇ ਭੱਜ ਕੇ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਔਰਤ ਨੇ ਕਾਰ ਚਾਲਕ ਨੂੰ ਧੱਕਾ ਮਾਰਿਆ। ਇਸ ਦੌਰਾਨ ਕਾਰ ਚਾਲਕ ਦਾ ਪਟ ਟੁੱਟ ਗਿਆ ਅਤੇ ਉਹ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਸਮਾਜ ਸੇਵਾ ਸੋਸਾਇਟੀ ਨੇ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ। ਹਾਲਤ ਨਾਜ਼ੁਕ ਦੇਖਦੇ ਹੋਏ ਉਸਨੂੰ ਰੈਫ਼ਰ ਕਰ ਦਿੱਤਾ ਗਿਆ ਅਤੇ ਮਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਲਿੰਕ ‘ਤੇ ਕਲਿੱਕ ਕਰਕੇ ਵੇਖੋ ਵੀਡੀਓ
https://www.facebook.com/punjabibulletinworld/videos/751932600146203
ਉਥੇ ਹੀ ਮ੍ਰਿਤਕਾ ਦੇ ਪਿਤਾ ਦੇਸ ਰਾਜ ਲੁਧਿਆਣਾ ਵਾਸੀ ਨੇ ਦੱਸਿਆ ਕਿ ਉਸਦੀ ਬੇਟੀ ਨੇ ਸਹੁਰੇ ਪਰਿਵਾਰ ਤੋਂ ਤੰਗ ਹੋ ਕੇ ਜਾਨ ਦਿੱਤੀ ਹੈ।ਉਨ੍ਹਾਂ ਕਿਹਾ ਕਿ ਬੱਚਾ ਵੀ ਨਾਲ ਸੀ ਤੇ ਉਸ ਦੀ ਵੀ ਮੌਤ ਹੋ ਗਈ ਤੇ ਕਿਹਾ ਕਿ ਸੱਸ-ਸਹੁਰੇ ਅਤੇ ਜੇਠ-ਜਠਾਣੀ ਅਤੇ ਨਨਾਣ ਜੋ ਕਿ ਬੇਟੀ ਦੀ ਕੁੱਟਮਾਰ ਕਰਦੇ ਸਨ, ਕਰਕੇ ਉਸਨੇ ਇਹ ਕਦਮ ਚੁੱਕਿਆ ਹੈ। ਲੜਕੀ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)