ਮੋਗਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪਿੰਡ ਹਿੰਮਤਪੁਰਾ ਦੇ ਖੇਤ ਮਜ਼ਦੂਰ ਦੀ ਕੰਮ ਕਰਦਿਆਂ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ। ਖੇਤ ਮਜ਼ਦੂਰ ਅਵਤਾਰ ਸਿੰਘ ਉਰਫ ਨਿੱਕਾ ਦਾ ਖੇਤ ਵਿਚ ਕੰਮ ਕਰਦੇ ਹਾਦਸਾ ਵਾਪਰ ਗਿਆ, ਜਿਸ ਨਾਲ ਉਸਦੀ ਜਾਨ ਚਲੀ ਗਈ।

ਉਹ ਆਪਣੇ ਪਿੱਛੇ ਪਤਨੀ, 2 ਬੱਚੇ ਅਤੇ ਬਜ਼ੁਰਗ ਮਾਤਾ-ਪਿਤਾ ਛੱਡ ਗਿਆ ਹੈ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਨੌਜਵਾਨ ਭਾਰਤ ਸਭਾ ਦੇ ਆਗੂ ਗੁਰਮੁਖ ਸਿੰਘ ਹਿੰਮਤਪੁਰਾ ਨੇ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)