ਮੋਗਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। 27 ਸਾਲਾ ਕਬੱਡੀ ਖਿਡਾਰੀ ਜਗਦੀਪ ਸਿੰਘ ਉਰਫ ਵੈਲੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਇਹ ਦਰਦਨਾਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜਗਦੀਪ ਸਿੰਘ ਕਬੱਡੀ ਖੇਡ ਕੇ ਪਰਤ ਰਿਹਾ ਸੀ। ਜਗਦੀਪ ਸਿੰਘ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਖੇਡ ਪ੍ਰੇਮੀਆਂ ਅਤੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਜਾਣਕਾਰੀ ਅਨੁਸਾਰ ਜਗਦੀਪ ਕਬੱਡੀ ਖੇਡ ਕੇ ਆਪਣੇ ਪਿੰਡ ਰਾਮੂਵਾਲਾ ਵਾਪਸ ਜਾ ਰਿਹਾ ਸੀ। ਜਦੋਂ ਉਹ ਮੋਗਾ ਦੇ ਲਾਲ ਸਿੰਘ ਰੋਡ ‘ਤੇ ਪੁੱਜਾ ਤਾਂ ਅਣਪਛਾਤੀ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਜਗਦੀਪ ਸਿੰਘ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ। ਦੱਸ ਦਈਏ ਕਿ ਜਗਦੀਪ ਸਿੰਘ ਉਰਫ ਵੈਲੀ ਰਾਮੂਵਾਲਾ ਪੰਜਾਬ ਤੋਂ ਇਲਾਵਾ ਵਿਦੇਸ਼ਾਂ ਵਿਚ ਵੀ ਆਪਣੀ ਕਬੱਡੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲਾ ਖਿਡਾਰੀ ਸੀ।
ਵੇਖੋ ਵੀਡੀਓ
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ