ਮੋਗਾ (ਤਨਮਯ) | ਕਸਬਾ ਧਰਮਕੋਟ ਦੇ ਪਿੰਡ ਸ਼ੇਰਪੁਰ ਤੈਯਬਾ ‘ਚ ਇਕ ਪਰਿਵਾਰ ਉਤੇ ਦਿਨ-ਦਿਹਾੜੇ ਸਰਪੰਚ ਤੇ 15-20 ਅਣਪਛਾਤੇ ਲੋਕਾਂ ਨੇ ਫਾਇਰਿੰਗ ਕਰ ਦਿੱਤੀ, ਜਿਸ ਵਿੱਚ 3 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ‘ਚ ਇਕ ਗਰਭਵਤੀ ਔਰਤ ਵੀ ਸ਼ਾਮਿਲ ਹੈ।
ਪੀੜਤ ਪਰਿਵਾਰ ਨੇ ਆਰੋਪ ਲਾਉਂਦਿਆਂ ਕਿਹਾ ਕਿ ਕਾਂਗਰਸੀ ਵਿਧਾਇਕ ਸੁਖਜੀਤ ਸਿੰਘ ਦੀ ਸ਼ਹਿ ‘ਤੇ ਇਹ ਫਾਇਰਿੰਗ ਕੀਤੀ ਗਈ। ਪੁਲਿਸ ਵੀ ਕੋਈ ਕਾਰਵਾਈ ਨਹੀਂ ਕਰ ਰਹੀ। ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ।
ਡੀਐੱਸਪੀ ਸੁਬਹ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਪੁਲਿਸ ਨੇ 9 ਲੋਕਾਂ ‘ਤੇ ਕੇਸ ਦਰਜ ਕੀਤਾ ਹੈ ਤੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ, ਬਾਕੀ ਆਰੋਪੀਆਂ ਦੀ ਤਲਾਸ਼ ‘ਚ ਪੁਲਿਸ ਛਾਪੇਮਾਰੀ ਕਰ ਰਹੀ ਹੈ।