ਧਰਮਕੋਟ/ਮੋਗਾ | ਝੋਨੇ ਦੀ ਪਰਾਲੀ ਨੂੰ ਲਾਈ ਅੱਗ ਕਾਰਨ ਆਏ ਦਿਨ ਦੁਰਘਟਨਾਵਾਂ ਵਾਪਰ ਰਹੀਆਂ ਹਨ। ਅੱਜ ਸਥਾਨਕ ਸ਼ਹਿਰ ਤੋਂ ਥੋੜ੍ਹੀ ਦੂਰ ਸਥਿਤ ਪਿੰਡ ਕੈਲਾ ਕੋਲ ਨਹਿਰ ਦੇ ਲਾਗੇ ਪਰਾਲੀ ਨੂੰ ਅੱਗ ਲਾਈ ਹੋਈ ਸੀ, ਜਦੋਂ ਮਨੀ ਨਾਂ ਦਾ ਨੌਜਵਾਨ ਜੋ ਮੋਟਰਸਾਈਕਲ ‘ਤੇ ਆਪਣੇ ਪਿੰਡ ਜਾ ਰਿਹਾ ਸੀ ਤਾਂ ਉਹ ਇਸ ਅੱਗ ਦੇ ਧੂੰਏਂ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਉਹ ਸਣੇ ਮੋਟਰਸਾਈਕਲ ਅੱਗ ਵਿੱਚ ਜਾ ਡਿੱਗਾ। ਲੋਕਾਂ ਨੇ ਬੜੀ ਮੁਸ਼ਕਿਲ ਨਾਲ ਨੌਜਵਾਨ ਨੂੰ ਅੱਗ ‘ਚੋਂ ਬਾਹਰ ਕੱਢਿਆ ਪਰ ਉਸ ਦਾ ਮੋਟਰਸਾਈਕਲ ਸੜ ਕੇ ਸੁਆਹ ਹੋ ਗਿਆ, ਜਦਕਿ ਨੌਜਵਾਨ ਦਾ ਬਚਾਅ ਰਿਹਾ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ