&NewLine;<p class&equals;"wp-block-paragraph"><strong>ਚੰਡੀਗੜ&sol;ਮੋਗਾ &vert;<&sol;strong> ਪੰਜਾਬ ਪੁਲਿਸ ਵੱਲੋਂ ਸੋਮਵਾਰ ਨੂੰ ਮੋਗਾ ਦੇ ਜ਼ਿਲਾ ਅਦਾਲਤੀ ਕੰਪਲੈਕਸ ਦੇ ਬਾਹਰੋਂ ਇੱਕ ਅਪਰਾਧੀ ਨੂੰ ਪੁਲਿਸ ਹਿਰਾਸਤ ਵਿੱਚੋਂ ਭਜਾਉਣ ਦੀ ਕੋਸ਼ਿਸ਼ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੋਗਾ ਪੁਲਸ ਨੇ ਮੋਗਾ ਦੇ ਹਰਜਿੰਦਰ ਸਿੰਘ ਉਰਫ ਰਾਜੂ ਨੂੰ ਪੇਸ਼ੀ ਲਈ ਅਦਾਲਤ &OpenCurlyQuote;ਚ ਪੇਸ਼ ਕਰਨਾ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਮਨਦੀਪ ਸਿੰਘ ਉਰਫ ਜੱਜੀ &lpar;24&rpar; ਵਾਸੀ ਮੋਗਾ ਅਤੇ ਜਸਪ੍ਰੀਤ ਸਿੰਘ ਉਰਫ ਪ੍ਰੀਤ &lpar;31&rpar; ਵਾਸੀ ਫਰੀਦਕੋਟ ਵਜੋਂ ਹੋਈ ਹੈ। ਪੁਲਿਸ ਨੇ ਇਨਾਂ ਦੇ ਕਬਜੇ &OpenCurlyQuote;ਚੋਂ ਇੱਕ &period;32 ਬੋਰ ਦਾ ਰਿਵਾਲਵਰ ਅਤੇ 6 ਜਿੰਦਾ ਕਾਰਤੂਸ ਸਮੇਤ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਕਪਤਾਨ &lpar;ਐਸਐਸਪੀ&rpar; ਮੋਗਾ ਐਸ&period;ਐਸ&period; ਮੰਡ ਨੇ ਦੱਸਿਆ ਕਿ ਭਰੋਸੇਯੋਗ ਸੂਹ ਮਿਲਣ ਉਪਰੰਤ ਸੀਆਈਏ ਮੋਗਾ ਦੀਆਂ ਪੁਲਿਸ ਟੀਮਾਂ ਨੇ ਦੋਵਾਂ ਮੁਲਜਮਾਂ ਨੂੰ ਪੁਲਿਸ ਹਿਰਾਸਤ &OpenCurlyQuote;ਚੋਂ ਅਪਰਾਧੀ ਨੂੰ ਭਜਾਉਣ ਤੋਂ ਪਹਿਲਾਂ ਹੀ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਐਸਐਸਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜਮਾਂ ਨੇ ਖੁਲਾਸਾ ਕੀਤਾ ਹੈ ਕਿ ਫਰੀਦਕੋਟ ਦੇ ਜਸਪ੍ਰੀਤ ਸਿੰਘ ਉਰਫ ਜੱਸੀ&comma; ਜੋ ਕਿ ਇਸ ਸਮੇਂ ਫਰੀਦਕੋਟ ਜੇਲ ਵਿੱਚ ਹੈ&comma; ਨੇ ਉਨਾਂ ਨੂੰ ਹਰਜਿੰਦਰ ਨੂੰ ਪੁਲਿਸ ਹਿਰਾਸਤ ਵਿੱਚੋਂ ਭਜਾਉਣ ਵਿੱਚ ਮਦਦ ਕਰਨ ਦਾ ਕੰਮ ਸੌਂਪਿਆ ਸੀ। ਐਸਐਸਪੀ ਨੇ ਅੱਗੇ ਦੱਸਿਆ ਕਿ ਉਹ ਸਾਰੇ ਗੈਂਗਸਟਰ ਸਤਿੰਦਰ ਬਰਾੜ ਉਰਫ ਗੋਲਡੀ ਬਰਾੜ ਦੇ ਕਰੀਬੀ ਹਨ ਜੋ ਇਸ ਸਮੇਂ ਕੈਨੇਡਾ ਵਿੱਚ ਰਹਿ ਰਿਹਾ ਹੈ। ਉਨਾਂ ਅੱਗੇ ਦੱਸਿਆ ਕਿ ਸਾਰੇ ਮੁਲਜਮਾਂ ਵਿਰੁੱਧ ਪਹਿਲਾਂ ਹੀ ਵੱਖ-ਵੱਖ ਅਪਰਾਧਿਕ ਮਾਮਲੇ ਦਰਜ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਐਸਐਸਪੀ ਮੰਡ ਨੇ ਦੱਸਿਆ ਕਿ ਜਸਪ੍ਰੀਤ ਉਰਫ ਪ੍ਰੀਤ ਦੇ ਪਿਛੋਕੜ ਦੀ ਪੁਸਟੀ ਕੀਤੀ ਜਾ ਰਹੀ ਹੈ ਜਦਕਿ ਅਗਲੇਰੀ ਜਾਂਚ ਲਈ ਹਰਜਿੰਦਰ ਅਤੇ ਜਸਪ੍ਰੀਤ ਉਰਫ ਜੱਸੀ ਦਾ ਪ੍ਰੋਡਕਸਨ ਵਾਰੰਟ ਲਿਆ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸਣਯੋਗ ਹੈ ਕਿ ਥਾਣਾ ਸਿਟੀ ਮੋਗਾ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 120-ਬੀ&comma; ਅਸਲਾ ਐਕਟ ਦੀਆਂ ਧਾਰਾਵਾਂ 25&lpar;6&rpar; ਅਤੇ 27 ਅਧੀਨ ਐਫਆਈਆਰ ਨੰਬਰ 200 ਮਿਤੀ 15&period;11&period;2021 ਨੂੰ ਦਰਜ ਕੀਤੀ ਗਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;