ਮੋਗਾ | ਬਾਘਾਪੁਰਾਣਾ ’ਚ ਕਰਿਆਨੇ ਦੀ ਦੁਕਾਨ ’ਤੇ ਕੰਮ ਕਰਨ ਵਾਲੇ ਬੂਟਾ ਸਿੰਘ ਨਾਮ ਦੇ ਨੌਜਵਾਨ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਨੌਜਵਾਨ ਨੇ ਹਮਲਾਵਰਾਂ ਅੱਗੇ ਹੱਥ ਵੀ ਜੋੜੇ ਪਰ ਫਿਰ ਵੀ ਉਹ ਦੁਕਾਨ ਤੋਂ ਉਸ ਨੂੰ ਆਪਣੇ ਨਾਲ ਬਿਠਾ ਕੇ ਲੈ ਗਏ। ਨੌਜਵਾਨ ਦੀ ਕੁੱਟਮਾਰ ਕਰਨ ਤੋਂ ਬਾਅਦ ਉਸ ਨੂੰ ਮੋਗਾ ਰੋਡ ’ਤੇ ਸਥਿਤ ਪੈਟਰੋਲ ਪੰਪ ’ਤੇ ਛੱਡ ਗਏ।
ਜਖ਼ਮੀ ਹਾਲਤ ’ਚ ਨੌਜਵਾਨ ਨੂੰ ਮੋਗਾ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਨੌਜਵਾਨ ਨੇ ਪੁਲਿਸ ਨੂੰ ਦੱਸਿਆ ਕਿ ਉਸ ਨਾਲ ਪੁਰਾਣੀ ਰੰਜਿਸ਼ ਦੇ ਚੱਲਦਿਆਂ ਅਗਵਾ ਕਰਕੇ ਕੁੱਟਮਾਰ ਕੀਤੀ ਗਈ। ਪੁਲਿਸ ਨੇ 11 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।