ਮੋਗਾ, 5 ਨਵੰਬਰ | ਮੋਗਾ ‘ਚ ਚੜ੍ਹਦੀ ਸਵੇਰ ਵੱਡਾ ਹਾਦਸਾ ਵਾਪਰਿਆ। ਇਥੇ ਟਰੱਕ ਨਾਲ ਡੋਲੀ ਵਾਲੀ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਲਾੜੇ ਸਮੇਤ 4 ਵਿਅਕਤੀਆਂ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ‘ਤੇ ਅਜੀਤਵਾਲ ਦੇ ਨਜ਼ਦੀਕ ਡੋਲੀ ਵਾਲੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿਚ ਤਿੰਨ ਜਣੇ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਡੋਲੀ ਵਾਲੀ ਕਾਰ ਅਬੋਹਰ ਸਾਈਡ ਤੋਂ ਆ ਰਹੀ ਸੀ। ਕਾਰ ‘ਚ ਸਵਾਰ ਲੋਕਾਂ ਨੇ ਲੁਧਿਆਣਾ ਨੇੜੇ ਬੱਦੋਵਾਲ ਵਿਖੇ ਜਾਣਾ ਸੀ ਜੋ ਸਵੇਰੇ 5 ਵਜੇ ਹਾਦਸੇ ਦਾ ਸ਼ਿਕਾਰ ਹੋ ਗਈ।