ਮੋਗਾ। ਮੋਗਾ ਵਿਚ ਇਕ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆਈ ਹੈ। ਇਥੇ 5 ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇਹ ਨੌਜਵਾਨ ਆਪਣੀ ਵੱਡੀ ਭੈਣ ਨੂੰ ਲੋਹੜੀ ਦੇ ਕੇ ਵਾਪਸ ਆਪਣੇ ਪਿੰਡ ਨੂੰ ਆ ਰਿਹ ਸੀ ਕਿ ਇਕ ਤੇਜ਼ ਰਫਤਾਰ ਕਾਰ ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸਦੀ ਮੌਕੇ ਉਤੇ ਹੀ ਮੌਤ ਹੋ ਗਈ। ਪੀੜਤ ਪਰਿਵਾਰ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਕਾਰ ਸਵਾਰ ਨੌਜਵਾਨਾਂ ਨੇ ਸ਼ਰਾਬ ਪੀਤੀ ਹੋਈ ਸੀ।
5 ਭੈਣਾਂ ਦੇ ਇਕੋ ਇਕ ਭਰਾ ਦੀ ਸੜਕ ਹਾਦਸੇ ਨਾਲ ਮੌਤ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ। ਨੌਜਵਾਨ ਨਿਹਾਲ ਸਿੰਘ ਵਾਲਾ ਤੋਂ ਆ ਰਿਹਾ ਸੀ। ਦੂਜੇ ਪਾਸੇ ਕਾਰ ਸਵਾਰ ਨੌਜਵਾਨ ਜੋ ਕਿ ਇਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ, ਉਨ੍ਹਾਂ ਨੇ ਕਾਫੀ ਸ਼ਰਾਬ ਪੀਤੀ ਹੋਈ ਸੀ।
5 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਕਾਰਨ ਪੀੜਤ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਸੜਕ ਹਾਦਸੇ ਵਿਚ ਜਾਨ ਗੁਆ ਚੁੱਕੇ 27 ਸਾਲਾ ਨੌਜਵਾਨ ਸਤਨਾਮ ਸਿੰਘ ਦਾ ਇਕ ਸਾਲ ਦਾ ਪੁੱਤਰ ਵੀ ਹੈ। ਪੀੜਤ ਪਰਿਵਾਰ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।