ਮੋਗਾ | ਪਿੰਡ ਸੰਘੇੜਾ ਦਾ ਨੌਜਵਾਨ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਿਆ। ਦੱਸਿਆ ਜਾ ਰਿਹਾ ਹੈ ਕਿ ਪਿੰਡ ਵਿਚ ਚਾਰੇ ਪਾਸੇ ਪਾਣੀ ਭਰਿਆ ਹੋਇਆ ਹੈ। ਇਸ ਦੌਰਾਨ ਮਲੂਕ ਸਿੰਘ ਪੁੱਤਰ ਵਧਾਵਾ ਸਿੰਘ ਵਾਸੀ ਪਿੰਡ ਸੰਘੇੜਾ ਘਰੋਂ ਕੁਝ ਸਾਮਾਨ ਲੈ ਕੇ ਸੁਰੱਖਿਅਤ ਥਾਂ ਵੱਲ ਜਾ ਰਿਹਾ ਸੀ, ਪੈਰ ਤਿਲਕਣ ਕਾਰਨ ਉਹ ਆਪਣਾ ਸੰਤੁਲਨ ਗੁਆ ​​ਬੈਠਾ ਅਤੇ ਰੁੜ੍ਹ ਗਿਆ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਨੌਜਵਾਨ ਗੂੰਗਾ-ਬੋਲਾ ਸੀ। ਉਹ ਜ਼ਰੂਰੀ ਸਾਮਾਨ ਚੁੱਕ ਕੇ ਸੁਰੱਖਿਅਤ ਸਥਾਨ ‘ਤੇ ਜਾ ਰਿਹਾ ਸੀ ਕਿ ਅਚਾਨਕ ਸੰਤੁਲਨ ਗੁਆ ​​ਬੈਠਾ ਅਤੇ ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹ ਗਿਆ। ਮੌਕੇ ‘ਤੇ ਮੌਜੂਦ ਪੁਲਿਸ ਪ੍ਰਸ਼ਾਸਨ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਣੀ ਦਾ ਵਹਾਅ ਬਹੁਤ ਤੇਜ਼ ਸੀ, ਜਿਸ ਕਾਰਨ ਵਿਅਕਤੀ ਖੁਦ ਨੂੰ ਸੰਭਾਲ ਨਹੀਂ ਸਕਿਆ ਅਤੇ ਡੁੱਬ ਗਿਆ।

ਦੱਸਣਯੋਗ ਹੈ ਕਿ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ, ਜਿਸ ਦੇ ਮੱਦੇਨਜ਼ਰ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਮੌਕੇ ਦਾ ਦੌਰਾ ਕਰਕੇ ਜਾਇਜ਼ਾ ਲਿਆ। ਮੋਗਾ ਸਤਲੁਜ ਦਰਿਆ ਦੇ ਪਾਣੀ ਦੇ ਪੱਧਰ ਨੂੰ ਧਿਆਨ ਵਿਚ ਰੱਖਦਿਆਂ ਬੰਨ੍ਹ ’ਤੇ ਮਿੱਟੀ ਪਾ ਕੇ ਇਸ ਨੂੰ ਉੱਚਾ ਕੀਤਾ ਜਾ ਰਿਹਾ ਹੈ। ਐਸ.ਡੀ.ਐਮ. ਧਰਮਕੋਟ ਚਾਰੂਮਿਤਾ ਨੇ ਪਹੁੰਚ ਕੇ ਦੱਸਿਆ ਕਿ ਮੋਗਾ ਦੇ 4 ਪਿੰਡਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਐਨ.ਡੀ.ਆਰ.ਐਫ਼. ਟੀਮ ਨੂੰ ਬੁਲਾਇਆ ਗਿਆ ਜਿਨ੍ਹਾਂ ਵੱਲੋਂ ਘਰਾਂ ਵਿਚ ਫਸੇ ਲੋਕਾਂ ਨੂੰ ਬਚਾਇਆ ਜਾਵੇਗਾ ਅਤੇ ਪ੍ਰਸ਼ਾਸਨ ਵੱਲੋਂ ਠੋਸ ਪ੍ਰਬੰਧ ਕੀਤੇ ਗਏ ਹਨ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ