ਮੋਗਾ : ਪ੍ਰੇਮਿਕਾ ਨੂੰ ਮਿਲਣ ਗਏ ਨੌਜਵਾਨ ਨੂੰ ਲੜਕੀ ਦੇ ਘਰਦਿਆਂ ਨੇ ਮਾਰ ਕੇ ਬੂਹੇ ਮੂਹਰੇ ਸੁੱਟਿਆ

0
1503

ਮੋਗਾ : ਥਾਣਾ ਬਾਘਾਪੁਰਾਣਾ ਅਧੀਨ ਆਪਣੀ ਪ੍ਰੇਮਿਕਾ ਦੇ ਘਰ ਉਸ ਨੂੰ ਮਿਲਣ ਲਈ ਪੁੱਜੇ ਨੌਜਵਾਨ ਦੀ ਲਾਸ਼ ਪ੍ਰੇਮਿਕਾ ਦੇ ਘਰ ਦੇ ਬਾਹਰੋਂ ਮਿਲੀ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਨੌਜਵਾਨ ਦੀ ਕੁੱਟਮਾਰ ਕਰਨ ਤੋਂ ਬਾਅਦ ਉਸ ਨੂੰ ਕੋਈ ਜ਼ਹਿਰੀਲੀ ਚੀਜ਼ ਦੇ ਕੇ ਮਾਰ ਦਿੱਤਾ ਗਿਆ, ਥਾਣਾ ਬਾਘਾਪੁਰਾਣਾ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਥੁਰਾਦਾਸ ਸਿਵਲ ਹਸਪਤਾਲ ‘ਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਜਾਣਕਾਰੀ ਅਨੁਸਾਰ ਪਿੰਡ ਸੰਗਤਪੁਰਾ ਦਾ ਰਹਿਣ ਵਾਲਾ ਵਰਿੰਦਰ ਸ਼ਰਮਾ ਪੁੱਤਰ ਚਰਨਜੀਤ ਸਿੰਘ ਬੁੱਧਵਾਰ ਰਾਤ ਆਪਣੀ ਪ੍ਰੇਮਿਕਾ ਨੂੰ ਮਿਲਣ ਲਈ ਪਿੰਡ ਮਾੜੀ ਮੁਸਤਫਾ ਪਹੁੰਚਿਆ ਸੀ। ਵੀਰਵਾਰ ਸਵੇਰੇ ਉਸ ਦੀ ਲਾਸ਼ ਉਸ ਦੀ ਪ੍ਰੇਮਿਕਾ ਦੇ ਘਰ ਦੇ ਬਾਹਰ ਪਈ ਮਿਲੀ।

ਬਾਘਾਪੁਰਾਣਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮੁੱਢਲੀ ਜਾਂਚ ਤੋਂ ਬਾਅਦ ਪੁਲਿਸ ਨੂੰ ਸ਼ੱਕ ਹੈ ਕਿ ਮ੍ਰਿਤਕ ਦੀ ਕੁੱਟਮਾਰ ਕੀਤੀ ਗਈ ਸੀ, ਬਾਅਦ ਵਿਚ ਉਸ ਨੂੰ ਜ਼ਹਿਰ ਖੁਆ ਕੇ ਕਤਲ ਕੀਤੇ ਜਾਣ ਦਾ ਖ਼ਦਸ਼ਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜ਼ਿਲੇ ‘ਚ ਤਿੰਨ ਮਹੀਨਿਆਂ ‘ਚ ਪ੍ਰੇਮੀਆਂ ਦੇ ਕਤਲ ਦੀ ਇਹ ਚੌਥੀ ਘਟਨਾ ਹੈ।