ਮੋਗਾ : ਨਾਕੇ ‘ਤੇ ਖੜ੍ਹੇ ਪੁਲਿਸ ਮੁਲਾਜ਼ਮ ‘ਤੇ 2 ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ, ਗ੍ਰਿਫ਼ਤਾਰ

0
1246

ਮੋਗਾ (ਤਨਮਯ) | ਮੋਗਾ ਪੁਲਿਸ ਨੇ ਨਾਕੇ ‘ਤੇ ਸ਼ੱਕ ਦੇ ਆਧਾਰ ‘ਤੇ ਜਦੋਂ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਮੋਗਾ ਪੁਲਿਸ ਦਾ ਇਕ ਹੈੱਡ ਕਾਂਸਟੇਬਲ ਪਰਮਜੀਤ ਸਿੰਘ ਜ਼ਖਮੀ ਹੋ ਗਿਆ, ਜੋ ਮੋਗਾ ਦੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।

ਜ਼ਿਲ੍ਹਾ ਪੁਲਿਸ ਮੁਖੀ ਧਰੁਮਨ ਨਿੰਬਲੇ ਨੇ ਦੱਸਿਆ ਕਿ ਮੋਗਾ-ਫਿਰੋਜ਼ਪੁਰ ਹਾਈਵੇ ‘ਤੇ ਸਥਿਤ ਤਲਵੰਡੀ ਭਰੋ ਦੇ ਕੋਲ ਮੋਗਾ ਪੁਲਿਸ ਨੇ ਨਾਕਾ ਲਾਇਆ ਹੋਇਆ ਸੀ। ਨਾਕੇ ‘ਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਨੇ ਜਦੋਂ 2 ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ। 

ਇਸ ਦੌਰਾਨ ਮੋਗਾ ਪੁਲਿਸ ਦੇ ਇਕ ਹੈੱਡ ਕਾਂਸਟੇਬਲ ਪਰਮਜੀਤ ਸਿੰਘ ਦੇ ਗੋਲੀ ਲੱਗ ਗਈ, ਜਿਨ੍ਹਾਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਦੋਵਾਂ ਆਰੋਪੀਆਂ ਨੂੰ ਮੋਗਾ ਪੁਲਿਸ ਨੇ 3 ਕਿਲੋਮੀਟਰ ਅੱਗੇ ਜਾ ਕੇ ਗ੍ਰਿਫਤਾਰ ਕਰ ਲਿਆ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)