ਮੋਹਾਲੀ : ਬਿਜਲੀ ਠੀਕ ਕਰਦੇ 2 ਵਿਅਕਤੀਆਂ ਨੂੰ ਪਿਆ ਕਰੰਟ, ਦਰਦਨਾਕ ਹੋਈ ਦੋਵਾਂ ਦੀ ਮੌਤ

0
1441

ਮੋਹਾਲੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਲਿਮਟਿਡ ਦੇ ਬਿਜਲੀ ਘਰ ਟਾਹਲੀ ਸਾਹਿਬ (ਜਸਤਰਵਾਲ) ਵਿਖੇ ਬਿਜਲੀ ਕਰਮਚਾਰੀਆਂ ਦੀ ਅਣਗਿਹਲੀ ਕਾਰਨ ਇਕ ਵਿਅਕਤੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਪੁੱਤਰ ਸਵਰਣ ਸਿੰਘ ਵਾਸੀ ਪਿੰਡ ਸੌੜੀਆਂ, ਅਜਨਾਲਾ ਵਜੋਂ ਹੋਈ ਹੈ। ਅਜਨਾਲਾ ਦੇ ਸੀ-ਜ਼ੋਨ ਹਸਪਤਾਲ ਵਿਖੇ ਪਹੁੰਚੇ ਮ੍ਰਿਤਕ ਰਣਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਪਰਮਜੀਤ ਸਿੰਘ ਤੇ ਦਲਜੀਤ ਸਿੰਘ ਵਲੋਂ ਲਾਈਨਮੈਨ ਗੁਰਪਾਲ ਸਿੰਘ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਪਿੰਡ ਲਾਖਣਾ ਜ਼ਿਲ੍ਹਾ ਤਰਨਤਾਰਨ ‘ਚ ਵੀ ਬਿਜਲੀ ਦਾ ਨੁਕਸ ਠੀਕ ਕਰਨ ਲਈ ਖੰਭੇ ਉੱਪਰ ਚੜ੍ਹੇ ਵਿਅਕਤੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਹਰਚੰਦ ਸਿੰਘ ਬਿਜਲੀ ਠੀਕ ਕਰਨ ਲਈ ਖੰਭੇ ‘ਤੇ ਚੜ੍ਹਿਆ ਸੀ, ਜਿਸ ਨੂੰ ਕਰੰਟ ਲੱਗ ਲਿਆ। ਕਰੰਟ ਲੱਗਣ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਭਿੱਖੀਵਿੰਡ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਗੰਭੀਰ ਹਾਲਤ ਵੇਖਦੇ ਹੋਏ ਅੰਮ੍ਰਿਤਸਰ ਰੈਫਰ ਕਰ ਦਿੱਤਾ। ਅੰਮ੍ਰਿਤਸਰ ਲਿਜਾਂਦੇ ਸਮੇਂ ਉਸ ਨੇ ਰਸਤੇ ‘ਚ ਹੀ ਦਮ ਤੋੜ ਦਿੱਤਾ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ