ਮੋਹਾਲੀ : ਲਾਰੈਂਸ ਬਿਸ਼ਨੋਈ ਗਿਰੋਹ ਦਾ ਇਕ ਬਦਮਾਸ਼ 11 ਪਿਸਤੌਲ ਸਮੇਤ ਕਾਬੂ

0
2285

ਮੋਹਾਲੀ | ਜ਼ਿਲ੍ਹਾ ਪੁਲਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਇਕ ਬਦਮਾਸ਼ ਨੂੰ ਇਕ ਲਗਜ਼ਰੀ ਕਾਰ ਅਤੇ ਹਥਿਆਰਾਂ ਸਮੇਤ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਸੂਚਨਾ ਦੇ ਆਧਾਰ ’ਤੇ ਪੁਲੀਸ ਨੇ ਉਸ ਨੂੰ ਕਾਬੂ ਕਰ ਲਿਆ।

ਫੜੇ ਗਏ ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਉਰਫ ਭੀਮਾ ਵਾਸੀ ਦੋਰਾਹਾ, ਲੁਧਿਆਣਾ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 11 ਪਿਸਤੌਲ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਦੀ ਵਰਤੋਂ ਵਾਰਦਾਤ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ।

ਇਸ ਗੱਲ ਦੀ ਪੁਸ਼ਟੀ ਐਸਐਸਪੀ ਵੀਕੇ ਸੋਨੀ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤੀ। ਉਨ੍ਹਾਂ ਦੱਸਿਆ ਕਿ ਭੀਮ ਨੂੰ ਸ਼ੁੱਕਰਵਾਰ ਨੂੰ ਖਰੜ ਦੇ ਕ੍ਰਿਸ਼ਚੀਅਨ ਸਕੂਲ ਨੇੜਿਓਂ ਗ੍ਰਿਫਤਾਰ ਕੀਤਾ ਗਿਆ। ਅਦਾਲਤ ਤੋਂ ਰਿਮਾਂਡ ਦੌਰਾਨ ਉਸ ਕੋਲੋਂ ਹੋਰ ਵੀ ਕਈ ਖੁਲਾਸੇ ਹੋਣ ਦੀ ਉਮੀਦ ਹੈ।