ਮੁਹਾਲੀ : ਭਾਂਡਿਆਂ ਦੀ ਦੁਕਾਨ ‘ਚ ਅੱਗ ਲੱਗਣ ਨਾਲ ਕਰੋੜਾਂ ਦਾ ਨੁਕਸਾਨ

0
131

ਮੁਹਾਲੀ, 23 ਜਨਵਰੀ| ਅੱਜ ਤੜਕੇ ਸਵੇਰੇ ਮੋਹਾਲੀ ਦੇ ਪਿੰਡ ਸੋਹਾਣਾ ਵਿੱਚ ਇੱਕ ਭਾਂਡਿਆਂ ਦੀ ਦੁਕਾਨ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਦੁਕਾਨ ਪੂਰੀ ਤਰ੍ਹਾਂ ਸੁੜ ਕੇ ਸੁਆਹ ਹੋ ਗਈ। ਸਭ ਤੋਂ ਪਹਿਲਾਂ ਅੱਗ ਦੀਆਂ ਲਪਟਾਂ ਅਤੇ ਧੂੰਏਂ ਦਾ ਗੁਬਾਰ ਬਣ ਗਿਆ। ਇਸ ਤੋਂ ਬਾਅਦ ਦੇਖਦੇ ਹੀ ਦੇਖਦੇ ਦੁਕਾਨ ਅੱਗ ਦੀਆਂ ਲਪਟਾਂ ਵਿੱਚ ਘਿਰ ਗਈ।

ਸੂਚਨਾ ਮਿਲਣ ‘ਤੇ ਮੋਹਾਲੀ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਉਪਰ ਪੁੱਜੀਆਂ ਅਤੇ ਇੱਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ਉਪਰ ਕਾਬੂ ਪਾਇਆ ਗਿਆ। ਅੱਗ ਲੱਗਣ ਨਾਲ ਦੁਕਾਨਦਾਰ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।