ਚੰਡੀਗੜ੍ਹ | NIA ਨੇ ਮਈ 2022 ਵਿਚ ਮੁਹਾਲੀ ਵਿਚ ਪੰਜਾਬ ਪੁਲਿਸ ਦੇ ਖੁਫ਼ੀਆ ਹੈੱਡਕੁਆਰਟਰ ‘ਤੇ ਰਾਕੇਟ ਨਾਲ ਚੱਲਣ ਵਾਲੇ ਗ੍ਰਨੇਡ ਹਮਲੇ ਦੇ ਮੁੱਖ ਸ਼ੂਟਰ ਦੀਪਕ ਰੰਗਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਤੋਂ ਬਾਅਦ ਉਸ ਦਾ ਪੁਲਿਸ ਨੂੰ 10 ਦਿਨ ਦਾ ਰਿਮਾਂਡ ਹਾਸਲ ਹੋਇਆ ਹੈ। ਦੱਸ ਦਈਏ ਕਿ ਦੀਪਕ ਰੰਗਾ ਕੈਨੇਡਾ ਸਥਿਤ ਗੈਂਗਸਟਰ ਤੋਂ ਅੱਤਵਾਦੀ ਬਣੇ ਲਖਬੀਰ ਸਿੰਘ ਸੰਧੂ ਉਰਫ ਲੰਡਾ ਅਤੇ ਪਾਕਿਸਤਾਨ ਸਥਿਤ ਗੈਂਗਸਟਰ ਤੋਂ ਅੱਤਵਾਦੀ ਬਣੇ ਹਰਵਿੰਦਰ ਸਿੰਘ ਸੰਧੂ ਉਰਫ ਰਿੰਦਾ ਦਾ ਕਰੀਬੀ ਸਾਥੀ ਹੈ।
ਰੰਗਾ ਕਤਲਾਂ ਸਮੇਤ ਕਈ ਹੋਰ ਹਿੰਸਕ ਅੱਤਵਾਦੀ ਅਤੇ ਅਪਰਾਧਾਂ ਵਿਚ ਸ਼ਾਮਲ ਹੋਣ ਲਈ ਜਾਣਿਆ ਜਾਂਦਾ ਹੈ। ਜ਼ਿਕਰਯੋਗ ਹੈ ਕਿ 9 ਮਈ ਨੂੰ ਮੁਹਾਲੀ ਸਥਿਤ ਸਟੇਟ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਆਰਪੀਜੀ ਹਮਲਾ ਹੋਇਆ ਸੀ, ਜਿਸ ਦਾ ਦੋਸ਼ੀ ਦੀਪਕ ਰੰਗਾ ਸੀ। ਰੰਗਾ ਹਮਲੇ ਤੋਂ ਬਾਅਦ ਹੀ ਫਰਾਰ ਸੀ। ਦੱਸ ਦਈਏ ਕਿ ਰੰਗਾ ਦੀ ਗ੍ਰਿਫ਼ਤਾਰੀ ਵਿਚ ਏਆਈਈ ਦੇ ਨਾਲ ਪੰਜਾਬ ਪੁਲਿਸ ਵੀ ਸ਼ਾਮਲ ਸੀ।