ਮੋਹਾਲੀ, 11 ਸਤੰਬਰ | ਡੇਰਾਬੱਸੀ ‘ਚ ਫੋਨ ਖੋਹ ਕੇ ਭੱਜ ਰਹੇ ਸਨੈਚਰ ਦੇ ਮੋਟਰਸਾਈਕਲ ਦਾ ਟਾਇਰ ਫਿਸਲਣ ਨਾਲ ਮੌਤ ਹੋ ਗਈ। ਜਦਕਿ ਉਸ ਦੇ ਇਕ ਸਾਥੀ ਦੀ ਲੱਤ ਟੁੱਟ ਗਈ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਮੁਲਜ਼ਮਾਂ ਨੇ ਇਕ ਰੇਹੜੀ ਵਾਲੇ ਦਾ ਮੋਬਾਇਲ ਖੋਹ ਲਿਆ ਸੀ। ਲੋਕ ਉਸਦਾ ਪਿੱਛਾ ਕਰ ਰਹੇ ਸਨ। ਫੜੇ ਜਾਣ ਦੇ ਡਰ ਕਾਰਨ ਉਸ ਨੇ ਤੇਜ਼ ਰਫ਼ਤਾਰ ਨਾਲ ਮੋਟਰਸਾਈਕਲ ਭਜਾ ਲਿਆ। ਜਦੋਂ ਮੋੜ ਆਇਆ ਤਾਂ ਉਸ ਦੇ ਮੋਟਰਸਾਈਕਲ ਦਾ ਟਾਇਰ ਸਲਿਪ ਹੋ ਗਿਆ, ਜਿਸ ਕਾਰਨ ਇੱਕ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਅਸ਼ੀਸ਼ ਵਾਸੀ ਰੇਲ ਵਿਹਾਰ ਕਾਲੋਨੀ, ਜ਼ੀਰਕਪੁਰ ਵਜੋਂ ਹੋਈ ਹੈ। ਜਦਕਿ ਉਸ ਦਾ ਇੱਕ ਸਾਥੀ ਗੰਭੀਰ ਜ਼ਖ਼ਮੀ ਹੈ। ਸਾਹਮਣੇ ਤੋਂ ਆ ਰਿਹਾ ਮੋਟਰਸਾਈਕਲ ਸਵਾਰ ਵੀ ਜ਼ਖਮੀ ਹੋ ਗਿਆ। ਜ਼ਖਮੀ ਨੂੰ ਪੁਲਿਸ ਨੇ ਹਸਪਤਾਲ ਦਾਖਲ ਕਰਵਾਇਆ ਹੈ।