ਮੋਹਾਲੀ : ਜਿੰਮ ਟ੍ਰੇਨਰ ਨੇ ਔਰਤ ਨੂੰ ਬਣਾਇਆ ਹਵਸ ਦਾ ਸ਼ਿਕਾਰ, ਤਸਵੀਰਾਂ ਖਿੱਚ ਕੇ ਕਰਦਾ ਰਿਹਾ ਬਲੈਕਮੇਲ

0
158

ਮੋਹਾਲੀ/ਡੇਰਾਬੱਸੀ | ਇਥੋਂ ਇਕ ਸ਼ਰਮਸਾਰ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਥਾਣਾ ਡੇਰਾਬੱਸੀ ਦੀ ਪੁਲਿਸ ਨੇ ਵਿਆਹੁਤਾ ਨਾਲ ਬਲਾਤਕਾਰ ਕਰਨ ਦੇ ਦੋਸ਼ ਹੇਠ ਜਿੰਮ ਦੇ ਟਰੇਨਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਂਚ ਕਰ ਰਹੇ ਏ.ਐਸ.ਆਈ ਕੇਵਲ ਕੁਮਾਰ ਨੇ ਦੱਸਿਆ ਕਿ ਇਕ ਵਿਆਹੁਤਾ ਔਰਤ ਨੇ ਸ਼ਿਕਾਇਤ ਦਿੱਤੀ ਸੀ ਕਿ ਉਹ ਜਿੰਮ ਜਾਂਦੀ ਸੀ, ਇਸ ਦੌਰਾਨ ਟਰੇਨਰ ਅਮਿਤ ਚੌਧਰੀ ਵਾਸੀ ਗੁਰੂ ਨਾਨਕ ਐਨਕਲੇਵ ਮੁਬਾਰਕਪੁਰ ਰੋਡ ਢਕੋਲੀ ਨਾਲ ਦੋਸਤੀ ਹੋ ਗਈ ਤੇ ਵਿਆਹੁਤਾ ਔਰਤ ਨੂੰ ਬੁਲਾ ਕੇ ਵਿਆਹ ਕਰਵਾਉਣ ਲਈ ਕਹਿਣ ਲੱਗਾ। ਮਨ੍ਹਾ ਕਰਨ ‘ਤੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਲੱਗ ਪਿਆ।

10 ਜੂਨ ਦੀ ਸਵੇਰੇ ਜਦੋਂ ਉਹ ਜਿੰਮ ਗਈ ਤਾਂ ਉਸ ਨਾਲ ਜਬਰ-ਜ਼ਨਾਹ ਕੀਤਾ। ਇਸ ਦੌਰਾਨ ਜਿਮ ਟ੍ਰੇਨਰ ਨੇ ਵਟਸਐਪ ਰਾਹੀਂ ਫੋਨ ਤੋਂ ਤਸਵੀਰਾਂ ਅਤੇ ਡਾਟਾ ਟਰਾਂਸਫਰ ਕੀਤਾ। ਧਮਕੀ ਦਿੱਤੀ ਕਿ ਜੇਕਰ ਉਸ ਨੇ ਕਿਸੇ ਨੂੰ ਕੁਝ ਦੱਸਿਆ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਣਗੇ। ਇਹ ਸਭ ਪਰਿਵਾਰ ਵਾਲਿਆਂ ਨੂੰ ਦੱਸਿਆ, ਜਿਸ ਤੋਂ ਬਾਅਦ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ। ਜਾਂਚ ਅਧਿਕਾਰੀ ਏ.ਐਸ.ਆਈ ਕੇਵਲ ਕੁਮਾਰ ਨੇ ਕਿਹਾ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ