ਮੋਹਾਲੀ : ਜਿੰਮ ‘ਚ ਕਰੰਟ ਪੈਣ ਨਾਲ ਨੌਜਵਾਨ ਦੀ ਦਰਦਨਾਕ ਮੌਤ

0
524

ਮੋਹਾਲੀ, 19 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਗਤਪੁਰਾ ਦੇ ਇਕ ਜਿੰਮ ਵਿਚ ਬਿਜਲੀ ਦਾ ਕਰੰਟ ਲੱਗਣ ਨਾਲ 22 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਮਲ ਸਿੰਘ ਵਾਸੀ ਫੇਜ਼-11 ਵਜੋਂ ਹੋਈ ਹੈ। ਸ਼ਿਕਾਇਤ ’ਤੇ ਥਾਣਾ ਸੋਹਾਣਾ ਪੁਲਿਸ ਨੇ ਜਿੰਮ ਮਾਲਕ ਮੁਕੇਸ਼ ਰਾਵਤ ਵਾਸੀ ਜ਼ੀਰਕਪੁਰ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ ਬਾਅਦ ‘ਚ ਉਸ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ। ਸ਼ਿਕਾਇਤਕਰਤਾ ਚਰਨਜੀਤ ਕੌਰ ਨੇ ਦੱਸਿਆ ਕਿ ਉਹ ਕੋਠੀਆਂ ਦੀ ਸਫ਼ਾਈ ਕਰਨ ਦਾ ਕੰਮ ਕਰਦੀ ਹੈ। ਮਾਤਾ ਦਾ ਰੋ-ਰੋ ਕੇ ਬੁਰਾ ਹਾਲ ਹੈ।

ਉਸ ਦਾ ਵੱਡਾ ਲੜਕਾ ਕਮਲ ਸਿੰਘ ਰੋਜ਼ ਸ਼ਾਮ ਨੂੰ ਜਿੰਮ ਜਾਂਦਾ ਸੀ। 16 ਸਤੰਬਰ ਨੂੰ ਰੋਜ਼ਾਨਾ ਦੀ ਤਰ੍ਹਾਂ ਉਹ ਘਰੋਂ ਜਿੰਮ ਗਿਆ ਸੀ। ਇਸ ਦੌਰਾਨ ਰਾਤ ਕਰੀਬ 8 ਵਜੇ ਉਸ ਨੂੰ ਕਮਲ ਦੇ ਦੋਸਤ ਦਾ ਫੋਨ ਆਇਆ, ਜਿਸ ਨੇ ਉਸ ਨੂੰ ਦੱਸਿਆ ਕਿ ਕਮਲ ਨੂੰ ਜਿੰਮ ਵਿਚ ਕਰੰਟ ਲੱਗ ਗਿਆ ਹੈ। ਉਹ ਉਸ ਨੂੰ ਜੀਐਮਸੀਐਚ-32 ਲੈ ਕੇ ਜਾ ਰਿਹਾ ਹੈ। ਜਦੋਂ ਉਹ ਹਸਪਤਾਲ ਪਹੁੰਚੀ ਤਾਂ ਪਤਾ ਲੱਗਾ ਕਿ ਕਮਲ ਦੀ ਮੌਤ ਹੋ ਚੁੱਕੀ ਹੈ। ਜਦੋਂ ਉਸ ਨੇ ਆਪਣੇ ਤੌਰ ’ਤੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਇਹ ਹਾਦਸਾ ਜਿੰਮ ਮਾਲਕ ਦੀ ਅਣਗਹਿਲੀ ਕਾਰਨ ਵਾਪਰਿਆ ਹੈ।

ਮ੍ਰਿਤਕ ਦੀ ਭੈਣ ਕਿਰਨ ਨੇ ਹਸਪਤਾਲ ਦੇ ਡਾਕਟਰਾਂ ’ਤੇ ਲਾਪਰਵਾਹੀ ਦਾ ਦੋਸ਼ ਲਾਉਂਦਿਆਂ ਕਿਹਾ ਕਿ ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਕਮਲ ਜਿਊਂਦਾ ਸੀ। ਉਸ ਦੀਆਂ ਅੱਖਾਂ ਵਿਚੋਂ ਹੰਝੂ ਨਿਕਲ ਰਹੇ ਸਨ ਤੇ ਕਿਹਾ ਕਿ ਜਿੰਮ ਖਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ ਜਿਵੇਂ ਹੀ ਉਸ ਨੇ ਗਰਿੱਲ ਨੂੰ ਛੂਹਿਆ ਤਾਂ ਉਸ ਨੂੰ ਜ਼ੋਰਦਾਰ ਝਟਕਾ ਲੱਗਾ।