ਉਤਰ ਪ੍ਰਦੇਸ਼, 19 ਨਵੰਬਰ | ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਕ੍ਰਿਕਟ ਵਿਸ਼ਵ ਕੱਪ ਦੇ ਫਾਈਨਲ ਮੈਚ ਵਿਚਾਲੇ ਇਕ ਬੁਰੀ ਖਬਰ ਸਾਹਮਣੇ ਆਈ ਹੈ। ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦੀ ਮਾਂ ਅੰਜੁਮ ਆਰਾ ਦੀ ਸਿਹਤ ਵਿਗੜ ਗਈ ਹੈ ਅਤੇ ਉਨ੍ਹਾਂ ਨੂੰ ਉੱਤਰ ਪ੍ਰਦੇਸ਼ ਦੇ ਅਮਰੋਹਾ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮੈਚ ਸ਼ੁਰੂ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ, ਹਾਲਾਂਕਿ ਉਨ੍ਹਾਂ ਦੀ ਸਿਹਤ ਕਿਉਂ ਵਿਗੜੀ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਸ਼ਮੀ ਦੀ ਮਾਂ ਨਾਲ ਫਿਲਹਾਲ ਉਨ੍ਹਾਂ ਦੀ ਧੀ ਹੈ।
ਅਮਰੋਹਾ ਦੇ ਅਲੀਨਗਰ ਦੇ ਸਾਹਸਪੁਰ ਪਿੰਡ ‘ਚ ਰਹਿਣ ਵਾਲੀ ਮੁਹੰਮਦ ਸ਼ਮੀ ਦੀ ਮਾਂ ਸ਼ਬੀਨਾ ਨੇ ਗੱਲਬਾਤ ‘ਚ ਕਿਹਾ ਸੀ ਕਿ ਸਾਨੂੰ ਪੂਰੀ ਉਮੀਦ ਹੈ ਕਿ ਭਾਰਤ ਇਹ ਵਿਸ਼ਵ ਕੱਪ ਜਿੱਤੇਗਾ। ਤੁਹਾਨੂੰ ਦੱਸ ਦਈਏ ਕਿ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਅੱਜ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਵਿਸ਼ਵ ਕੱਪ ਦਾ ਫਾਈਨਲ ਖੇਡਿਆ ਜਾ ਰਿਹਾ ਹੈ। ਟੀਮ ਇੰਡੀਆ ਇਸ ਟੂਰਨਾਮੈਂਟ ‘ਚ ਹੁਣ ਤੱਕ ਇਕ ਵੀ ਮੈਚ ਨਹੀਂ ਹਾਰੀ ਹੈ। ਭਾਰਤ ਨੇ ਹੁਣ ਤੱਕ 10 ਮੈਚ ਖੇਡੇ ਹਨ ਅਤੇ ਸਾਰੇ ਜਿੱਤੇ ਹਨ।