ਚੰਡੀਗੜ੍ਹ | ਮਾਨ ਸਰਕਾਰ ਨੇ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ 23 ਜਨਵਰੀ ਨੂੰ ਗੁਰਦਾਸਪੁਰ ਵਿਚ ਸਥਾਨਕ ਛੁੱਟੀ ਐਲਾਨੀ ਹੈ। ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੋਮਵਾਰ ਨੂੰ ਗੁਰਦਾਸਪੁਰ ਵਿਚ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਤੇ ਵਿਦਿਅਕ ਅਦਾਰਿਆਂ ‘ਚ ਛੁੱਟੀ ਹੋਵੇਗੀ। ਪ੍ਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।