ਨਵੀਂ ਦਿੱਲੀ | ਦੇਸ਼ ਭਰ ‘ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। IMD ਨੇ ਅਗਲੇ 24 ਘੰਟਿਆਂ ਵਿਚ 26 ਰਾਜਾਂ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ ਪਰ ਇਸਦੇ ਨਾਲ ਹੀ ਦੱਸ ਦਈਏ ਕਿ ਦੇਸ਼ ਵਿਚ ਹੁਣ ਤੱਕ ਆਮ ਨਾਲੋਂ 9 ਫੀਸਦੀ ਘੱਟ ਬਾਰਿਸ਼ ਹੋਈ ਹੈ।
ਪੰਜਾਬ, ਹਰਿਆਣਾ, ਮੱਧ ਪ੍ਰਦੇਸ਼, ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਗੁਜਰਾਤ, ਦਿੱਲੀ, ਸਿੱਕਮ, ਪੱਛਮੀ ਬੰਗਾਲ, ਅਸਾਮ, ਤ੍ਰਿਪੁਰਾ, ਮੇਘਾਲਿਆ, ਮਿਜ਼ੋਰਮ, ਮਨੀਪੁਰ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਉੜੀਸਾ, ਛੱਤੀਸਗੜ੍ਹ, ਮਹਾਰਾਸ਼ਟਰ, ਤੇਲੰਗਾਨਾ, ਗੋਆ, ਆਂਧਰਾ ਪ੍ਰਦੇਸ਼, ਕਰਨਾਟਕ, ਕੇਰਲ ਅਤੇ ਤਾਮਿਲਨਾਡੂ। ਜ਼ਿਕਰਯੋਗ ਹੈ ਕਿ ਦਿੱਲੀ ਵਿਚ ਖ਼ਰਾਬ ਮੌਸਮ ਕਾਰਨ ਤਿੰਨ ਉਡਾਣਾਂ ਨੂੰ ਡਾਇਵਰਟ ਕੀਤਾ ਗਿਆ। ਇਕ ਨੂੰ ਲਖਨਊ ਅਤੇ 2 ਨੂੰ ਅੰਮ੍ਰਿਤਸਰ ਏਅਰਪੋਰਟ ਭੇਜਿਆ ਗਿਆ। ਇਸ ਦੇ ਨਾਲ ਹੀ ਗੁਰੂਗ੍ਰਾਮ ‘ਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਪਾਣੀ ਭਰ ਗਿਆ ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ







































