Monsoon Update : ਅੱਜ ਪੰਜਾਬ, ਹਰਿਆਣਾ ਤੇ ਦਿੱਲੀ ‘ਚ ਮੀਂਹ ਦਾ Alert, ਜਾਣੋ ਅਗਲੇ 3 ਦਿਨ ਕਿਸ ਤਰ੍ਹਾਂ ਦਾ ਰਹੇਗਾ ਮੌਸਮ ਦਾ ਹਾਲ

0
1319

ਨਵੀਂ ਦਿੱਲੀ | ਦੱਖਣ ਪੱਛਮੀ ਮਾਨਸੂਨ ਦੇ ਫਿਰ ਤੋਂ ਐਕਟਿਵ ਹੋਣ ਦੇ ਨਾਲ ਹੀ ਅਗਲੇ 3 ਦਿਨਾਂ ‘ਚ ਦੱਖਣ, ਪੱਛਮੀ ਤੇ ਉੱਤਰੀ ਭਾਰਤ ਦੇ ਕਈ ਹਿੱਸਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 3 ਦਿਨਾਂ ਦੌਰਾਨ ਕਰਨਾਟਕ, ਤਾਮਿਲਨਾਡੂ ਤੇ ਕੇਰਲ ‘ਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਤੇ ਇਸ ਤੋਂ ਬਾਅਦ ਤੀਬਰਤਾ ‘ਚ ਕਮੀ ਆਵੇਗੀ।

ਅੱਜ ਦਾ ਮੌਸਮ

ਪੰਜਾਬ, ਹਰਿਆਣਾ, ਦਿੱਲੀ, ਪੂਰਬ-ਉੱਤਰ ਰਾਜਸਥਾਨ ਤੇ ਤਾਮਿਲਨਾਡੂ ਦੇ ਅੰਦਰੂਨੀ ਹਿੱਸਿਆਂ ‘ਚ ਹਲਕੀ ਬਾਰਿਸ਼ ਸੰਭਵ ਹੈ।

ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ, ਤੱਟੀ ਆਂਧਰਾ ਪ੍ਰਦੇਸ਼, ਛੱਤੀਸਗੜ੍ਹ ਦੇ ਕੁਝ ਹਿੱਸਿਆਂ, ਮਹਾਰਾਸ਼ਟਰ ਤੱਟੀ ਕਰਨਾਟਕ ਆਦਿ ਹਿੱਸਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਕਿਤੇ-ਕਿਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪੂਰਬ-ਉੱਤਰ ਭਾਰਤ, ਬਿਹਾਰ ਦੇ ਕੁਝ ਹਿੱਸਿਆਂ, ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼ ਦੇ ਬਾਕੀ ਹਿੱਸਿਆਂ, ਦੱਖਣ-ਪੂਰਬ ਰਾਜਸਥਾਨ, ਗੁਜਰਾਤ ਆਦਿ ‘ਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ।

6 ਤੋਂ 7 ਸਤੰਬਰ ਵਿੱਚ ਦੱਖਣੀ ਓਡਿਸ਼ਾ, ਤੱਟੀ ਆਂਧਰਾ ਪ੍ਰਦੇਸ਼, ਤੇਲੰਗਾਨਾ, ਵਿਦਰਭ ਤੇ ਦੱਖਣੀ ਛੱਤੀਸਗੜ੍ਹ ਦੇ ਕਈ ਹਿੱਸਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਉੱਤਰ ਮਰਾਠਵਾੜਾ, ਉੱਤਰ ਮੱਧ ਮਹਾਰਾਸ਼ਟਰ, ਉੱਤਰੀ ਕੋਂਕਣ ਤੇ ਗੁਜਰਾਤ ਦੇ ਖੇਤਰ ‘ਚ 7 ਤੋਂ 9 ਸਤੰਬਰ ਦੌਰਾਨ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ ਤੇ ਜੰਮੂ ਕਸ਼ਮੀਰ ‘ਚ ਵੱਖ-ਵੱਖ ਥਾਵਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।