Monsoon Update : ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਪਏਗਾ ਮੀਂਹ , ਹੁੰਮਸ ਭਰੀ ਗਰਮੀ ਤੋਂ ਮਿਲੇਗੀ ਰਾਹਤ

0
818

ਚੰਡੀਗੜ੍ਹ | ਕੇਂਦਰੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਉੱਤਰ ਭਾਰਤ ਦੇ ਕੁਝ ਹਿੱਸਿਆਂ ‘ਚ ਅੱਜ ਵੀ ਮੀਂਹ ਜਾਰੀ ਰਹੇਗੀ। ਉੱਤਰ ਪ੍ਰਦੇਸ਼ ਦੇ ਪੂਰਬੀ ਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਸਥਾਨਾਂ ‘ਤੇ ਹਲਕੀ ਤੋਂ ਮੱਧਮ ਬਾਰਿਸ਼ ਹੋਈ। ਸੂਬੇ ਦੇ ਵੱਖ-ਵੱਖ ਸਥਾਨਾਂ ‘ਤੇ ਬਿਜਲੀ ਦੀ ਚਮਕ ਤੇ ਗਰਜ ਦੇ ਨਾਲ ਕਣੀਆਂ ਪਈਆਂ।

ਦਿੱਲੀ : ਮੌਸਮ ਵਿਭਾਗ ਅਨੁਸਾਰ ਐਤਵਾਰ ਦਿੱਲੀ ‘ਚ ਵੱਧ ਤੋਂ ਵੱਧ ਤਾਪਮਾਨ 33.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਐਤਵਾਰ ਸ਼ਾਮ ਸਾਢੇ 5 ਵਜੇ ਤੱਕ ਪਿਛਲੇ 9 ਘੰਟਿਆਂ ਦੌਰਾਨ 15.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਭਾਰੀ ਮੀਂਹ ਪੈਣ ਨਾਲ ਦਿੱਲੀ ਦੇ ਕਈ ਇਲਾਕਿਆਂ ‘ਚ ਜਲ ਸੈਲਾਬ ਤੇ ਟ੍ਰੈਫਿਕ ਜਾਮ ਦੀ ਸਮੱਸਿਆ ਪੈਦਾ ਹੋ ਗਈ। ਮੌਸਮ ਵਿਭਾਗ ਮੁਤਾਬਕ ਦਿੱਲੀ ‘ਚ ਅਗਸਤ ਮਹੀਨੇ ‘ਚ 95 ਤੋਂ 106 ਫੀਸਦੀ ਬਾਰਿਸ਼ ਹੋ ਸਕਦੀ ਹੈ।

ਪੰਜਾਬ, ਹਰਿਆਣਾ, ਚੰਡੀਗੜ੍ਹ : ਚੰਡੀਗੜ੍ਹ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਐਤਵਾਰ ਭਾਰੀ ਬਾਰਿਸ਼ ਤੋਂ ਬਾਅਦ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ। ਚੰਡੀਗੜ੍ਹ ਤੋਂ ਇਲਾਵਾ ਇਸ ਦੇ ਗੁਆਂਢੀ ਪੰਜਾਬ ਦੇ ਮੋਹਾਲੀ ਤੇ ਹਰਿਆਣਾ ਦੇ ਪੰਚਕੂਲਾ ‘ਚ ਵੀ ਭਾਰੀ ਮੀਂਹ ਪਿਆ।

ਚੰਡੀਗੜ੍ਹ ਸਮੇਤ ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ ‘ਚ ਲੋਕ ਪਿਛਲੇ ਕਈ ਦਿਨਾਂ ਤੋਂ ਹੁੰਮਸ ਭਰੀ ਗਰਮੀ ਤੋਂ ਪ੍ਰੇਸ਼ਾਨ ਸਨ। ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਕਿ ਚੰਡੀਗੜ੍ਹ ‘ਚ 30.2 ਮਿਮੀ ਬਾਰਿਸ਼ ਹੋਈ। ਅੰਬਾਲਾ ‘ਚ 15 ਮਿਮੀ, ਅੰਮ੍ਰਿਤਸਰ ਤੇ ਲੁਧਿਆਣਾ ‘ਚ ਕ੍ਰਮਵਾਰ 2 ਅਤੇ 1 ਮਿਮੀ ਮੀਂਹ ਦਰਜ ਹੋਇਆ। ਚੰਡੀਗੜ੍ਹ ‘ਚ ਦਿਨ ‘ਚ ਵੱਧ ਤੋਂ ਵੱਧ ਤਾਪਮਾਨ 34.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਹਰਿਆਣਾ ਦੇ ਅੰਬਾਲਾ ‘ਚ ਵੱਧ ਤੋਂ ਵੱਧ ਤਾਪਮਾਨ 33.2, ਕਰਨਾਲ ‘ਚ 32.2, ਰੋਹਤਕ ‘ਚ 31.5 ਤੇ ਗੁੜਗਾਓਂ ‘ਚ 32.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ ਗੁਰਦਾਸਪੁਰ ‘ਚ 33.5, ਅੰਮ੍ਰਿਤਸਰ ‘ਚ 35, ਲੁਧਿਆਣਾ ‘ਚ 33.4 ਤੇ ਪਟਿਆਲਾ ‘ਚ 34.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)