ਪੰਜਾਬ ‘ਚ 5 ਜੁਲਾਈ ਤੋਂ ਮਾਨਸੂਨ ਮੁੜ ਹੋਵੇਗਾ ਸਰਗਰਮ, ਪੜ੍ਹੋ ਪੂਰੇ ਹਫਤੇ ਦਾ ਮੌਸਮ ਅਪਡੇਟ

0
205

ਚੰਡੀਗੜ੍ਹ | ਪੰਜਾਬ ਵਿਚ 5 ਜੁਲਾਈ ਤੋਂ ਮਾਨਸੂਨ ਮੁੜ ਸਰਗਰਮ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਸੋਮਵਾਰ ਤੋਂ ਅਗਲੇ 2 ਦਿਨਾਂ ਤੱਕ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਪਰ 5 ਅਤੇ 6 ਜੁਲਾਈ ਨੂੰ ਜ਼ਿਆਦਾਤਰ ਹਿੱਸਿਆਂ ‘ਚ ਮੀਂਹ ਪਵੇਗਾ। ਅਗਲੇ 5 ਦਿਨਾਂ ਤੱਕ ਕੁਝ ਥਾਵਾਂ ‘ਤੇ ਤੇਜ਼ ਹਨੇਰੀ ਚੱਲਣ ਦੀ ਸੰਭਾਵਨਾ ਹੈ।

ਐਤਵਾਰ ਨੂੰ ਵੀ ਤਾਪਮਾਨ ‘ਚ 0.8 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਨੇੜੇ ਹੈ। ਪੰਜਾਬ ਦੇ ਅੰਮ੍ਰਿਤਸਰ ਵਿਚ 37.2 ਡਿਗਰੀ, ਲੁਧਿਆਣਾ ਵਿਚ 36.7, ਪਟਿਆਲਾ ਵਿਚ 37.4, ਬਠਿੰਡਾ ਵਿਚ 36.0, ਗੁਰਦਾਸਪੁਰ ਵਿਚ 37.5, ਐਸਬੀਐਸ ਨਗਰ ਵਿਚ 34.9, ਬਰਨਾਲਾ ਵਿਚ 37.5 ਅਤੇ ਰੋਪੜ ਵਿਚ 35.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਫ਼ਿਰੋਜ਼ਪੁਰ 38.9 ਡਿਗਰੀ ਦੇ ਨਾਲ ਸਭ ਤੋਂ ਗਰਮ ਰਿਹਾ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ