ਜੈਨੀ ਜੌਹਲ ਦੇ ਹੱਕ ‘ਚ ਖੜ੍ਹਿਆ ਮੂਸੇਵਾਲਾ ਦਾ ਪਰਿਵਾਰ, ਕਿਹਾ- ‘ਜੈਨੀ ਲਈ ਜੇਲ ਜਾਣ ਤੋਂ ਗੁਰੇਜ਼ ਨਹੀਂ ਕਰਾਂਗੇ’

0
783

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਸਮਰਪਿਤ ਤੇ ਉਨ੍ਹਾਂ ਦੇ ਕਤਲ ਦੇ ਇਨਸਾਫ਼ ਦੀ ਮੰਗ ਕਰਦਾ ਪੰਜਾਬੀ ਗਾਉਣ ਵਾਲੀ ਪੰਜਾਬੀ ਗਾਇਕਾ ਜੈਨੀ ਜੌਹਲ ਨੂੰ ਗੀਤ ‘ਲੈਟਰ ਟੂ ਸੀ.ਐੱਮ.’ ਨੂੰ ਯੂਟਿਊੁਬ ਤੋਂ ਹਟਾਉਣ ਮਗਰੋਂ ਧਮਕੀਆਂ ਮਿਲ ਰਹੀਆਂ ਹਨ, ਜਿਸ ਦੇ ਵਿਰੋਧ ਵਿੱਚ ਮੂਸੇਵਾਲਾ ਪਰਿਵਾਰ ਗਾਇਕਾ ਦੇ ਹੱਕ ਵਿੱਚ ਖੜ੍ਹ ਗਿਆ ਹੈ। ਮੂਸੇਵਾਲਾ ਦੀ ਮਾਤਾ ਨੇ ਕਿਹਾ ਕਿ ਜੈਨੀ ਲਈ ਜੇਲ ਜਾਣ ਤੋਂ ਗੁਰੇਜ਼ ਨਹੀਂ ਕਰਾਂਗੇ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਪਿਛਲੇ ਕੁਝ ਹਫ਼ਤਿਆਂ ਤੋਂ ਖ਼ਰਾਬ ਸਿਹਤ ਕਾਰਨ ਗ਼ੈਰਹਾਜ਼ਰ ਸਨ ਅਤੇ ਹੁਣ ਮੁੜ ਸੰਘਰਸ਼ ਵਿੱਚ ਜੁਟ ਗਏ ਹਨ। ਉਹ ਪਿੰਡ ਮੂਸਾ ਵਿੱਚ ਪਹੁੰਚੇ ਮਰਹੂਮ ਗਾਇਕ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰ ਰਹੇ ਸਨ।ਉਨ੍ਹਾਂ ਰੋਸ ਜਤਾਉਂਦਿਆਂ ਕਿਹਾ ਕਿ ਸਿੱਧੂ ਦੇ ਹੱਕ ’ਚ ਆਵਾਜ਼ ਚੁੱਕਣ ਵਾਲੀਆਂ ਦੋਵੇਂ ਕਲਾਕਾਰ ਕੁੜੀਆਂ ਹਨ, ਬਾਕੀ ਸਾਰੀ ਪੰਜਾਬੀ ਇੰਡਸਟਰੀ ਇਸ ਮਸਲੇ ’ਤੇ ਚੁੱਪ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਮੌਤ ਲਈ ਪੰਜਾਬ ਸਰਕਾਰ ਹੀ ਨਹੀਂ, ਸਗੋਂ ਕੇਂਦਰ ਸਰਕਾਰ ਵੀ ਜ਼ਿੰਮੇਵਾਰ ਹੈ।