ਗੋਲਡੀ ਬਰਾੜ ਦੀ ਗ੍ਰਿਫਤਾਰੀ ‘ਤੇ ਮੂਸੇਵਾਲਾ ਦੇ ਪਿਤਾ ਦੇ ਭਾਵੁਕ ਬੋਲ- ਇਹੋ ਜਿਹੇ ਬੰਦੇ ਨੂੰ ਫਾਹੇ ਲਾ ਦੇਣਾ ਚਾਹੀਦਾ

0
1677

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤ.ਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਸੂਤਰਾਂ ਮੁਤਾਬਕ ਗੋਲਡੀ ਨੂੰ 20 ਨਵੰਬਰ ਜਾਂ ਇਸ ਤੋਂ ਪਹਿਲਾਂ ਡਿਟੇਨ ਕੀਤਾ ਗਿਆ। ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦੀ ਖਬਰ ਮਿਲਣ ਮਗਰੋਂ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਹਾਲੇ ਤੱਕ ਵਿਸ਼ਵਾਸ਼ ਨਹੀਂ ਹੋ ਰਿਹਾ ਪਰ ਪ੍ਰਮਾਤਮਾ ਕਰੇ ਇਹ ਗੱਲ ਸੱਚ ਹੋਵੇ । ਮੈਂ ਇਸ ਦੇ ਲਈ ਪ੍ਰਮਾਤਮਾ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਲੱਖਾਂ ਲੋਕਾਂ ਦੀਆਂ ਦੁਆਵਾਂ ਸੁਣੀਆਂ । ਬਾਪੂ ਬਲਕੌਰ ਸਿੰਘ ਨੇ ਕਿਹਾ ਕਿ ਗੋਲਡੀ ਬਰਾੜ ਲੱਖਾਂ ਮਾਵਾਂ ਦੇ ਪੁੱਤਾਂ ਨੂੰ ਮਾਰਨ ਦੀਆਂ ਸਾਜ਼ਿਸ਼ਾਂ ਰਚ ਰਿਹਾ ਹੈ । ਪੰਜਾਬ ਨੂੰ ਬਰਬਾਦ ਕਰ ਰਿਹਾ ਹੈ। ਇਹੋ ਜਿਹੇ ਬੰਦੇ ਨੂੰ ਫਾਂਸੀ ਲਗਾ ਦੇਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਜਿਹੜੀਆਂ ਗੱਲਾਂ ਲਾਰੈਂਸ਼ ਬਿਸ਼ਨੋਈ ਨੇ ਰਿਮਾਂਡ ਦੌਰਾਨ ਨਹੀਂ ਦੱਸੀਆਂ ਉਹ ਗੋਲਡੀ ਬਰਾੜ ਦੱਸੇ ਤੇ ਮੈਂ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਲਾਰੈਂਸ ਨੂੰ ਮੁੜ ਪੰਜਾਬ ਲਿਆ ਕੇ ਦੋਹਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਵੇ।

ਬਲਕੌਰ ਸਿੰਘ ਨੇ ਕਿਹਾ ਕਿ ਜੇ ਕੇਂਦਰੀ ਏਜੰਸੀਆਂ ਨੂੰ ਮੇਰੀ ਲੋੜ ਪਵੇਗੀ ਤਾਂ ਮੈਂ ਉਨ੍ਹਾਂ ਦਾ ਪੂਰਾ ਸਹਿਯੋਗ ਦੇਵਾਂਗਾ। ਉਨ੍ਹਾਂ ਨੇ ਕਿਹਾ ਕਿ ਮੈਂ ਆਪਣਾ ਸਾਰਾ ਦਾਅ ‘ਤੇ ਲਗਾ ਦਿਆਂਗਾ, ਪਰ ਮੇਰੇ ਪੁੱਤ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਇਸ ਤੋਂ ਅੱਗੇ ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਗੋਲਡੀ ਬਰਾੜ ਨੂੰ ਜਲਦ ਤੋਂ ਜਲਦ ਪੰਜਾਬ ਲਿਆਂਦਾ ਜਾਵੇ।