ਮਾਨਸਾ | ਦੇਸ਼ ਵਿਚ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖਣ ਲਈ ਕੇਂਦਰ ਵਿਚ ਬਦਲਾਅ ਜ਼ਰੂਰੀ ਹੈ। ਪੰਜਾਬ ਵਿਚ ਨੌਜਵਾਨਾਂ ਦਾ ਸ਼ਰੇਆਮ ਕਤਲ ਹੋ ਰਿਹਾ ਹੈ। ਫਿਰੌਤੀ ਮੰਗੀ ਜਾ ਰਹੀ ਹੈ, ਇਸ ਲਈ ਜੇਕਰ ਅਸੀਂ ਪੰਜਾਬ ਵਿਚ ਵੀ ਕਾਂਗਰਸ ਪਾਰਟੀ ਦਾ ਸਾਥ ਦੇਈਏ ਤਾਂ ਆਉਣ ਵਾਲੇ ਸਮੇਂ ਵਿਚ ਦੇਸ਼ ਵਿਚ ਸ਼ਾਂਤੀ ਬਣੀ ਰਹੇਗੀ। ਇਹ ਗੱਲ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਜੀਤ ਮਹਿੰਦਰ ਸਿੰਘ ਸਿੱਧੂ ਦੇ ਹੱਕ ਵਿਚ ਕੀਤੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਹੀ।

ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਉਹ 24 ਮਹੀਨਿਆਂ ਤੋਂ ਆਪਣੇ ਪੁੱਤਰ ਲਈ ਇਨਸਾਫ਼ ਦੀ ਭਾਲ ਕਰ ਰਹੇ ਹਨ ਪਰ ਬੀਤੇ ਦਿਨ ਜਦੋਂ ਮਾਣਯੋਗ ਅਦਾਲਤ ਨੇ ਦੋਸ਼ੀਆਂ ‘ਤੇ ਦੋਸ਼ ਆਇਦ ਕੀਤੇ ਤਾਂ ਇੰਝ ਲੱਗ ਰਿਹਾ ਸੀ ਜਿਵੇਂ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ਼ ਮਿਲ ਗਿਆ ਹੋਵੇ ਪਰ ਉਨ੍ਹਾਂ ਕਿਹਾ ਕਿ ਇਨਸਾਫ਼ ਨਹੀਂ ਮਿਲੇਗਾ  ਕਿਉਂਕਿ ਦੋਸ਼ੀ ਹਰ ਰੋਜ਼ ਨਵੀਆਂ ਚਾਲਾਂ ਖੇਡ ਰਹੇ ਹਨ।

AddThis Website Tools