ਮੋਹਾਲੀ, 29 ਸਤੰਬਰ | ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਭਾਰਤ ਤੋਂ ਬਚ ਕੇ ਅਮਰੀਕਾ ਵਿਚ ਸ਼ਰਨ ਲੈਣ ਦੀ ਤਿਆਰੀ ਕਰ ਰਿਹਾ ਹੈ। ਭਾਰਤੀ ਏਜੰਸੀਆਂ ਨੂੰ ਇਨਪੁਟ ਮਿਲਿਆ ਹੈ ਕਿ ਗੋਲਡੀ ਬਰਾੜ ਕੈਲੀਫੋਰਨੀਆ ਦੀ ਨਾਗਰਿਕਤਾ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਦੇ ਨਾਲ ਹੀ ਭਾਰਤ-ਕੈਨੇਡਾ ਵਿਚ ਲੁਕੇ ਗਰਮਖਿਆਲੀਆਂ ਦੇ ਦਸਤਾਵੇਜ਼ ਤਿਆਰ ਕਰਨ ਵਿਚ ਵੀ ਰੁੱਝਿਆ ਹੋਇਆ ਹੈ।

ਭਾਰਤੀ ਡੋਜ਼ੀਅਰ ਅਨੁਸਾਰ ਗੋਲਡੀ 15 ਅਗਸਤ 2017 ਨੂੰ ਕੈਨੇਡਾ ਪਹੁੰਚਿਆ ਸੀ ਅਤੇ ਬਾਅਦ ਵਿਚ ਅਮਰੀਕਾ ਭੱਜਣ ਵਿਚ ਕਾਮਯਾਬ ਹੋ ਗਿਆ ਸੀ। ਉਦੋਂ ਤੋਂ ਉਹ ਕੈਲੀਫੋਰਨੀਆ ਵਿਚ ਇਕ ਨਵਾਂ ਆਧਾਰ ਸਥਾਪਤ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਿਹਾ ਹੈ।
ਬਚਣ ਲਈ ਐਨਕ੍ਰਿਪਟਡ ਸੰਚਾਰ ਐਪਲੀਕੇਸ਼ਨਾਂ ਦੀ ਵਰਤੋਂ ਕਰ ਰਿਹਾ ਹੈ। ਇੰਟੈਲੀਜੈਂਸ ਡੋਜ਼ੀਅਰ ਤੋਂ ਪਤਾ ਚੱਲਦਾ ਹੈ ਕਿ ਉਹ ਟਿਕਾਣਾ ਕੈਲੀਫੋਰਨੀਆ ਦੇ ਫਰਿਜ਼ਨੋ ਸ਼ਹਿਰ ਵਿਚ ਸਥਾਪਤ ਕਰਨਾ ਚਾਹੁੰਦਾ ਹੈ।