ਨਵੀਂ ਦਿੱਲੀ . ਕੋਰੋਨਾ ਵਾਇਰਸ ਕਰਕੇ ਭਾਰਤ ‘ਚ ਸਥਿਤੀ ਗੰਭੀਰ ਹੁੰਦੀ ਜਾ ਰਹੀ ਹੈ। ਦੇਸ਼ ‘ਚ ਲਗਾਤਾਰ ਦੂਜੇ ਦਿਨ 60 ਹਜ਼ਾਰ ਤੋਂ ਜ਼ਿਆਦਾ ਕੋਰੋਨਾ ਦੇ ਮਾਮਲੇ ਆਏ ਹਨ। ਇਸ ਦੇ ਨਾਲ ਹੀ ਭਾਰਤ ‘ਚ ਕੋਰੋਨਾ ਦੇ ਕੁੱਲ ਮਾਮਲਿਆਂ ਦਾ ਅੰਕੜਾ 21 ਲੱਖ ਦੇ ਕਰੀਬ ਪਹੁੰਚ ਗਿਆ ਹੈ।

ਪਿਛਲੇ 24 ਘੰਟਿਆਂ ‘ਚ ਦੇਸ਼ ‘ਚ 61 ਹਜ਼ਾਰ, 537 ਨਵੇਂ ਮਾਮਲੇ ਸਾਹਮਣੇ ਆਏ ਤੇ 933 ਲੋਕਾਂ ਦੀ ਮੌਤ ਹੋ ਗਈ। ਇਕ ਦਿਨ ਪਹਿਲਾਂ 62 ਹਜ਼ਾਰ, 538 ਮਾਮਲੇ ਸਾਹਮਣੇ ਆਏ ਸਨ, ਜੋ ਹੁਣ ਤਕ ਦੇ ਇਕ ਦਿਨ ‘ਚ ਸਭ ਤੋਂ ਜ਼ਿਆਦਾ ਮਾਮਲੇ ਹਨ। ਦੇਸ਼ ‘ਚ ਕੋਰੋਨਾ ਨਾਲ ਠੀਕ ਹੋਣ ਵਾਲਿਆਂ ਦਾ ਰਿਕਵਰੀ ਰੇਟ 68.32% ਹੈ।

ਭਾਰਤ ‘ਚ ਕੁੱਲ ਮਾਮਲਿਆਂ ਦੇ 38 ਫੀਸਦ ਕੇਸ ਸਿਰਫ਼ ਪੰਜ ਰਾਜਾਂ ‘ਚ ਹਨ। ਇਨ੍ਹਾਂ ‘ਚ ਆਂਧਰਾ ਪ੍ਰਦੇਸ਼, ਕਰਨਾਟਕ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ ਅਤੇ ਬਿਹਾਰ ਸ਼ਾਮਲ ਹਨ। 16 ਜੁਲਾਈ ਤਕ ਜਦੋਂ ਦੇਸ਼ ‘ਚ ਕੋਰੋਨਾ ਦੇ 10 ਲੱਖ ਮਾਮਲੇ ਸਨ ਤਾਂ ਇਨ੍ਹਾਂ ਰਾਜਾਂ ਤੋਂ 19 ਫੀਸਦ ਕੇਸ ਸਾਹਮਣੇ ਆਏ ਸਨ।

ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ‘ਚ ਕੁੱਲ 20 ਲੱਖ, 88 ਹਜ਼ਾਰ ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਮਾਮਲਿਆਂ ‘ਚ ਐਕਟਿਵ ਮਰੀਜ਼ਾਂ ਦੀ ਸੰਖਿਆਂ ਛੇ ਲੱਖ, 19 ਹਜ਼ਾਰ ਹੈ। ਕੁੱਲ ਅੰਕੜੇ ‘ਚੋਂ 14 ਲੱਖ, 27 ਹਜ਼ਾਰ ਲੋਕ ਠੀਕ ਹੋਕੇ ਘਰ ਜਾ ਚੁੱਕੇ ਹਨ। ਜਦਕਿ 42 ਹਜ਼ਾਰ, 518 ਲੋਕ ਹੁਣ ਤਕ ਆਪਣੀ ਜਾਨ ਗਵਾ ਚੁੱਕੇ ਹਨ। ਦੁਨੀਆਂ ਭਰ ‘ਚ ਕੋਰੋਨਾ ਪ੍ਰਭਾਵਿਤ ਮੁਲਕਾਂ ਭਾਰਤ ਦਾ ਤੀਜਾ ਸਥਾਨ ਹੈ। ਭਾਰਤ ‘ਚ ਸਭ ਤੋਂ ਜ਼ਿਆਦਾ ਐਕਟਿਵ ਕੇਸ ਮਹਾਰਾਸ਼ਟਰ ‘ਚ ਹਨ।