ਮੋਰਿੰਡਾ ਬੇਅਦਬੀ ਮਾਮਲਾ : ਦੋਸ਼ੀ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ FIR ਦਰਜ

0
2025

ਰੋਪੜ/ਮੋਰਿੰਡਾ | ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਅੱਜ ਦੁਪਹਿਰ ਵੇਲੇ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਹੈ। ਮੋਰਿੰਡਾ ਪੁਲਿਸ ਨੇ ਧਾਰਾ 295-ਏ, 307, 323 ਅਤੇ 506 ਤਹਿਤ ਮਾਮਲਾ ਦਰਜ ਕੀਤਾ ਹੈ। ਬੇਅਦਬੀ ਕਰਨ ਵਾਲੇ ਸ਼ਖਸ ਦੀ ਪਛਾਣ ਜਸਵੀਰ ਸਿੰਘ ਵਜੋਂ ਹੋਈ ਹੈ।

ਬੇਅਦਬੀ ਤੋਂ ਬਾਅਦ ਸ਼ਹਿਰ ਬੰਦ ਹੋ ਗਿਆ ਹੈ। ਬਾਜ਼ਾਰ ਆਦਿ ਬੰਦ ਕਰਵਾ ਦਿੱਤੇ ਹਨ। ਰੋਸ ਵਜੋਂ ਸੰਗਤ ਸੜਕਾਂ ‘ਤੇ ਉਤਰ ਆਈ ਹੈ। ਬੇਅਦਬੀ ਦੇ ਮੁਲਜ਼ਮ ਦਾ ਘਰ ਤੋੜਿਆ ਗਿਆ ਹੈ। ਲੋਕਾਂ ‘ਚ ਰੋਸ ਹੈ। ਦੱਸ ਦਈਏ ਕਿ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਨੌਜਵਾਨ ਸਿੱਖ ਵੱਲੋਂ ਗੁਰਦੁਆਰਾ ਸਾਹਿਬ ‘ਚ ਦਾਖਲ ਹੋ ਕੇ ਪਾਠ ਕਰ ਰਹੇ ਪਾਠੀ ਸਿੰਘਾਂ ਨਾਲ ਕੁੱਟਮਾਰ ਕੀਤੀ ਗਈ। ਬੇਅਦਬੀ ਤੋਂ ਬਾਅਦ ਗੁੱਸੇ ‘ਚ ਆਏ ਲੋਕਾਂ ਨੇ ਮੋਰਿੰਡਾ ਦੇ ਕੈਨੋਰ ਚੌਕ ‘ਚ ਜਾਮ ਲਗਾ ਦਿੱਤਾ।

ਪ੍ਰਦਰਸ਼ਨਕਾਰੀ ਜ਼ਮੀਨ ‘ਤੇ ਬੈਠ ਗਏ ਤੇ ਸਤਿਨਾਮ-ਵਾਹਿਗੁਰੂ ਦੇ ਜਾਪ ਸ਼ੁਰੂ ਕਰ ਦਿੱਤੇ। ਮੌਕੇ ‘ਤੇ ਐੱਸਐੱਚਓ ਹਰਸ਼ ਗੌਤਮ ਨੇ ਪਹੁੰਚ ਕੇ ਉਨ੍ਹਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਧਰਨਾਕਾਰੀ ਇਸ ਗੱਲ ‘ਤੇ ਅੜੇ ਰਹੇ। ਬੇਅਦਬੀ ਕਰਨ ਵਾਲੇ ਵਿਅਕਤੀ ਨੇ ਗੁਰਦੁਆਰਾ ਸਾਹਿਬ ਵਿਚ ਪਹਿਲਾਂ ਪਾਠ ਕਰ ਰਹੇ ਪਾਠੀ ਦੀ ਕੁੱਟਮਾਰ ਕੀਤੀ ਤੇ ਫਿਰ ਗੁਰੂ ਸਾਹਿਬ ਦੇ ਪਾਵਨ ਅੰਗਾਂ ਨਾਲ ਛੇੜਛਾੜ ਕੀਤੀ।

ਨੌਜਵਾਨ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਤੇ ਗ੍ਰੰਥੀ ਸਿੰਘ ਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਸੰਗਤ ਨੇ ਉਸ ਨੂੰ ਕਾਬੂ ਕਰ ਲਿਆ। ਬਾਅਦ ਵਿਚ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿਚ ਲਿਆ।

मोरिंडा में बेअदबी की घटना के बाद धरना लगाकर बैठे लोग।

ਅੱਜ ਦੁਪਹਿਰ ਵੇਲੇ ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ‘ਚ ਇਕ ਨੌਜਵਾਨ ਗੁਰੂ ਘਰ ਅੰਦਰ ਦਾਖਲ ਹੋ ਗਿਆ ਤੇ ਪਾਠ ਕਰ ਰਹੇ ਗ੍ਰੰਥੀ ਸਿੰਘਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਨੌਜਵਾਨ ਨੇ ਗੁਰੂ ਗ੍ਰੰਥ ਸਾਹਿਬ ਦੀ ਵੀ ਬੇਅਦਬੀ ਕੀਤੀ। ਇਸ ਤੋਂ ਬਾਅਦ ਸੰਗਤ ਨੇ ਉਸ ਨੂੰ ਕਾਬੂ ਕਰ ਲਿਆ। ਬਾਅਦ ਵਿਚ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿਚ ਲਿਆ। ਇਸ ਤੋਂ ਬਾਅਦ ਸੰਗਤ ਨੇ ਮੋਰਿੰਡਾ ਥਾਣੇ ਦਾ ਘਿਰਾਓ ਕਰ ਦਿੱਤਾ ਹੈ ਅਤੇ ਮੁਲਜ਼ਮ ਨੂੰ ਸੰਗਤ ਹਵਾਲੇ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਘਟਨਾ ਦਾ ਪਤਾ ਚਲਦਿਆਂ ਹੀ ਮੌਕੇ ਉਤੇ ਉਚ ਪੁਲਿਸ ਅਧਿਕਾਰੀ ਪੁੱਜ ਗਏ ਅਤੇ ਸੰਗਤ ਨੂੰ ਸ਼ਾਂਤੀ ਬਣਾਉਣ ਦੀ ਅਪੀਲ ਕੀਤੀ ਜਾ ਰਹੀ ਹੈ।