ਜਲੰਧਰ . ਖੇਤੀ ਬਿੱਲਾ ਦੇ ਵਿਰੋਧ ਵਿਚ ਜਲੰਧਰ ਵਿਚ ਪੂਰੀ ਸਰਗਰਮੀ ਦੇਖਣ ਨੂੰ ਮਿਲ ਰਹੀ ਹੈ। ਅੱਜ ਮੈਡੀਕਲ ਸਹੂਲਤਾਂ ਨੂੰ ਛੱਡ ਕੇ ਸਾਰਾ ਜ਼ਿਲ੍ਹਾ ਬੰਦ ਹੈ। ਜਲੰਧਰ ਦੇ ਫਗਵਾੜਾ ਗੇਟ ਸਥਿਤ ਸਾਰੀਆਂ ਦੁਕਾਨਾਂ ਬੰਦ ਹਨ। ਜੋਤੀ ਚੌਕ ਨੇੜੇ ਕਾਰਪੋਰੇਸ਼ਨ ਦੇ ਦਫਤਰ ਅੱਗੇ ਸਫਾਈ ਕਰਮਚਾਰੀਆਂ ਨੇ ਕੇਂਦਰ ਸਰਕਾਰ ਖਿਲਾਫ ਧਰਨਾ ਦਿੱਤਾ ਹੈ। ਸਫਾਈ ਯੂਨੀਅਨ ਦੇ ਪ੍ਰਧਾਨ ਚੰਦਨ ਗਰੇਵਾਲ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਜੋ ਕਿਸਾਨਾਂ ਦੇ ਲਈ ਇਹ ਆਰਡੀਨੈਂਸ ਪਾਸ ਕੀਤਾ ਹੈ ਸਰਾਸਰ ਗ਼ਲਤ ਹੈ ਅਤੇ ਸਰਕਾਰ ਨੂੰ ਇਸ ਨੂੰ ਵਾਪਸ ਲੈ ਲੈਣਾ ਚਾਹੀਦਾ ਹੈ।
ਕਿਸਾਨਾਂ ਦੇ ਸਮਰਥਨ ਵਿੱਚ ਕੁਝ ਰਾਜਨੀਤਿਕ ਪਾਰਟੀਆਂ ਦੇ ਨਾਲ ਨਾਲ ਸਭ ਸਮਾਜ ਸੇਵੀ ਸੰਸਥਾਵਾਂ ਅਤੇ ਕਈ ਲੋਕ ਕਿਸਾਨਾਂ ਦੇ ਹੱਕ ਵਿੱਚ ਸੜਕਾਂ ਤੇ ਉੱਤਰ ਆਏ ਹਨ। ਕਿਸਾਨਾਂ ਵੱਲੋਂ ਗੱਡੀਆਂ ਟਰੈਕਟਰਾਂ ‘ਤੇ ਰੈਲੀ ਕੱਢ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਨ ਨੂੰ ਦੇਖਣ ਨੂੰ ਮਿਲ ਰਿਹਾ ਹੈ।







































