ਲੁਧਿਆਣਾ, 25 ਦਸੰਬਰ | ਮਾਂ-ਪੁੱਤ ਦੀਆਂ ਲਾਸ਼ਾਂ ਉਨ੍ਹਾਂ ਦੇ ਕਮਰੇ ‘ਚ ਪਈਆਂ ਮਿਲੀਆਂ ਹਨ। ਇਲਾਕੇ ‘ਚ ਬਦਬੂ ਫੈਲਣ ਕਾਰਨ ਆਸਪਾਸ ਦੇ ਲੋਕਾਂ ਨੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਮੌਕੇ ’ਤੇ ਪੁੱਜੇ ਪੁਲਿਸ ਮੁਲਾਜ਼ਮ ਘਰ ਦਾ ਦਰਵਾਜ਼ਾ ਤੋੜ ਕੇ ਅੰਦਰ ਦਾਖ਼ਲ ਹੋ ਗਏ।
ਪੁਲਿਸ ਮੁਲਾਜ਼ਮਾਂ ਨੂੰ ਮੰਜੇ ’ਤੇ ਬੁਰੀ ਹਾਲਤ ਵਿਚ ਮਾਂ-ਪੁੱਤ ਦੀਆਂ ਲਾਸ਼ਾਂ ਮਿਲੀਆਂ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਔਰਤ ਦਾ ਨਾਂ ਸੋਨੀਆ ਹੈ ਅਤੇ ਉਸ ਦੇ ਬੇਟੇ ਦਾ ਨਾਂ ਕਾਰਤਿਕ ਹੈ। ਦੋਵਾਂ ਦੇ ਸਿਰਾਂ ‘ਤੇ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ।