ਤਰਨਤਾਰਨ | ਪਿੰਡ ਕੋਟ ਧਰਮ ਚੰਦ ਕਲਾਂ ਦੀ ਵਿਧਵਾ ਔਰਤ ਬਲਜੀਤ ਕੌਰ ਨੇ ਜਾਨ ਦੇ ਦਿੱਤੀ। ਮ੍ਰਿਤਕਾ ਦੇ ਵਾਰਸਾਂ ਨੇ ਸਹੁਰੇ ਪਰਿਵਾਰ ‘ਤੇ ਮਾਰਨ ਦੇ ਆਰੋਪ ਲਗਾਏ ਹਨ। ਮ੍ਰਿਤਕਾ ਦੀ ਮਾਤਾ ਨਰਿੰਦਰ ਕੌਰ ਨੇ ਦੱਸਿਆ ਕਿ 12 ਸਾਲ ਪਹਿਲਾਂ ਬਲਜੀਤ ਕੌਰ ਦਾ ਵਿਆਹ ਅਰਵਨ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਕੋਟ ਧਰਮ ਚੰਦ ਕਲਾਂ ਨਾਲ ਕੀਤਾ ਸੀ। ਜਿਨ੍ਹਾਂ ਦੇ ਤਿੰਨ ਬੱਚੇ ਵੀ ਹਨ। ਕੁਝ ਮਹੀਨੇ ਪਹਿਲਾਂ ਉਨ੍ਹਾਂ ਦੇ ਜਵਾਈ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਸਹੁਰਾ ਪਰਿਵਾਰ ਨੇ ਉਨ੍ਹਾਂ ਦੀ ਧੀ ਨੂੰ ਤੰਗ ਰੱਖਣਾ ਸ਼ੁਰੂ ਕਰ ਦਿੱਤਾ।
ਚੜ੍ਹਦੀ ਸਵੇਰ ਉਨ੍ਹਾਂ ਦੀ ਦੋਹਤੀ ਬਲਜੀਤ ਨੇ ਫੋਨ ਕਰਕੇ ਦੱਸਿਆ ਕਿ ਮੰਮੀ ਦੀ ਮੌਤ ਹੋ ਗਈ ਹੈ। ਥਾਣਾ ਮੁਖੀ ਬਲਜਿੰਦਰ ਸਿੰਘ ਨੇ ਕਿਹਾ ਕਿ ਪੀੜਤ ਪਰਿਵਾਰ ਦੇ ਬਿਆਨ ਲਏ ਜਾ ਰਹੇ ਹਨ। ਇਸ ਦੌਰਾਨ ਡੀਐੱਸਪੀ ਜਸਪਾਲ ਸਿੰਘ ਢਿੱਲੋਂ ਤੇ ਥਾਣਾ ਮੁਖੀ ਬਲਜਿੰਦਰ ਸਿੰਘ ਬਾਜਵਾ ਪੁੱਜੇ ਅਤੇ ਕਾਰਵਾਈ ਲਈ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ।
3 ਬੱਚਿਆਂ ਦੀ ਮਾਂ ਨੇ ਦਿੱਤੀ ਜਾਨ, ਮਾਪਿਆਂ ਦਾ ਆਰੋਪ – ਸਹੁਰੇ ਪਰਿਵਾਰ ਨੇ ਮਾਰਿਆ, ਜਵਾਈ ਦੀ ਮੌਤ ਮਗਰੋਂ ਕਰਦੇ ਸਨ ਤੰਗ
Related Post