ਮਾਂ ਨੇ ਖੁਦ ਦੀ ਜਾਨ ਦੇ ਕੇ ਬਚਾਇਆ ਬੱਚਾ, ਟਿੱਪਰ ਦੀ ਲਪੇਟ ‘ਚ ਆਉਣ ਨਾਲ ਐਕਟੀਵਾ ਸਵਾਰ ਔਰਤ ਦੀ ਮੌਤ, ਬੱਚਾ ਜ਼ਖਮੀ

0
443

ਫਾਜ਼ਿਲਕਾ, 24 ਸਤੰਬਰ | ਰੈੱਡ ਲਾਈਟ ਚੌਕ ‘ਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ‘ਚ ਸਕੂਟਰ ਸਵਾਰ ਔਰਤ ਦੀ ਮੌਤ ਹੋ ਗਈ, ਜਦਕਿ ਉਸ ਦਾ ਇਕ ਛੋਟਾ ਬੱਚਾ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਟਿੱਪਰ ਚਾਲਕ ਨੂੰ ਫੜ ਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਪੁਲਿਸ ਨੇ ਪਹੁੰਚ ਕੇ ਟਿੱਪਰ ਚਾਲਕ ਨੂੰ ਹਿਰਾਸਤ ‘ਚ ਲੈ ਲਿਆ।

ਮ੍ਰਿਤਕ ਔਰਤ ਦੀ ਪਛਾਣ ਜਸਵੀਰ ਕੌਰ ਵਾਸੀ ਪਿੰਡ ਗੁਲਾਬ ਸਿੰਘ ਝੁੱਗੀ ਦੇ ਸਰਪੰਚ ਜੋਗਿੰਦਰ ਦੀ ਭੈਣ ਵਜੋਂ ਹੋਈ ਹੈ, ਜਦਕਿ ਜ਼ਖਮੀ ਲੜਕੀ ਅਨਾਮਿਕਾ ਅਤੇ ਬੱਚੀ ਗੌਤਮ ਹੈ।

ਚਸ਼ਮਦੀਦ ਰਾਕੇਸ਼ ਕੁਮਾਰ ਨੇ ਦੱਸਿਆ ਕਿ ਰੈੱਡ ਲਾਈਟ ਚੌਕ ‘ਤੇ ਟਿੱਪਰ ਚਾਲਕ ਦੀ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰਿਆ, ਟਿੱਪਰ ਨਾਲ ਟਕਰਾਉਣ ਕਾਰਨ ਸਕੂਟੀ ਸਵਾਰ ਔਰਤ ਨੇ ਬੱਚੇ ਨੂੰ ਦੂਰ ਸੁੱਟ ਦਿੱਤਾ। ਟਿੱਪਰ ਦੀ ਲਪੇਟ ‘ਚ ਆਉਣ ਨਾਲ ਇਕ ਔਰਤ ਦੀ ਮੌਤ ਹੋ ਗਈ, ਦੱਸਿਆ ਜਾ ਰਿਹਾ ਹੈ ਕਿ ਇਕ ਮਾਸੂਮ ਬੱਚੇ ਦੀ ਲੱਤ ਟੁੱਟ ਗਈ ਹੈ, ਜਦਕਿ ਇਕ ਲੜਕੀ ਵੀ ਜ਼ਖਮੀ ਹੋਈ ਹੈ। ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਟਿੱਪਰ ਚਾਲਕ ਨੂੰ ਫੜ ਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਦਕਿ ਮੌਕੇ ‘ਤੇ ਪੁੱਜੀ ਪੁਲਿਸ ਨੇ ਟਿੱਪਰ ਚਾਲਕ ਨੂੰ ਹਿਰਾਸਤ ‘ਚ ਲੈ ਲਿਆ।

ਟਿੱਪਰ ਚਾਲਕ ਰਾਜ ਕੁਮਾਰ ਨੇ ਦੱਸਿਆ ਕਿ ਉਹ ਮਿੱਟੀ ਨਾਲ ਭਰਿਆ ਟਿੱਪਰ ਲੈ ਕੇ ਹਾਈਵੇ ਵੱਲ ਜਾ ਰਿਹਾ ਸੀ ਤਾਂ ਫਾਜ਼ਿਲਕਾ ਦੇ ਰੈੱਡ ਲਾਈਟ ਚੌਕ ‘ਤੇ ਟ੍ਰੈਫਿਕ ਲਾਈਟ ਲਾਲ ਹੋਣ ‘ਤੇ ਉਸ ਨੇ ਆਪਣਾ ਟਿੱਪਰ ਰੋਕ ਲਿਆ ਅਤੇ ਜਿਵੇਂ ਹੀ ਲਾਈਟ ਹਰੀ ਹੋ ਗਈ ਤਾਂ ਉਸ ਨੇ ਟਿੱਪਰ ਨੂੰ ਭਜਾਉਣਾ ਸ਼ੁਰੂ ਕਰ ਦਿੱਤਾ ਅਚਾਨਕ ਇਹ ਸਕੂਟਰ ਸਵਾਰ ਔਰਤਾਂ ਨਾਲ ਟਕਰਾ ਗਿਆ, ਜਿਸ ਕਾਰਨ ਇਹ ਹਾਦਸਾ ਵਾਪਰਿਆ।

ਪੁਲਿਸ ਅਧਿਕਾਰੀ ਓਮ ਪ੍ਰਕਾਸ਼ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਬਣਦੀ ਕਾਰਵਾਈ ਕੀਤੀ ਜਾਵੇਗੀ, ਤੁਹਾਨੂੰ ਦੱਸ ਦੇਈਏ ਕਿ ਮਿੱਟੀ ਨਾਲ ਭਰੇ ਟਿੱਪਰ ਲਗਾਤਾਰ ਹਾਦਸਿਆਂ ਦਾ ਕਾਰਨ ਬਣ ਰਹੇ ਹਨ ਪਰ ਪ੍ਰਸ਼ਾਸਨ ਇਸ ਪ੍ਰਤੀ ਗੰਭੀਰ ਨਹੀਂ ਜਾਪਦਾ, ਜਿਸ ਕਾਰਨ ਹਾਦਸੇ ਵਧ ਰਹੇ ਹਨ।