ਪਿਕਅਪ ਗੱਡੀ ਨਾਲ ਮੋਟਰਸਾਈਕਲ ਦੀ ਟੱਕਰ, ਪਤੀ-ਪਤਨੀ ਤੇ ਬੇਟੀ ਦੀ ਦਰਦਨਾਕ ਮੌਤ, ਪੂਰਾ ਪਰਿਵਾਰ ਖਤਮ

0
2439

ਸੰਗਰੂਰ | ਮੋਟਰਸਾਈਕਲ ‘ਤੇ ਘਰ ਆ ਰਹੇ ਪਰਿਵਾਰ ਦੇ 3 ਮੈਂਬਰਾਂ ਦੀ ਇਕ ਪਿਕਅਪ ਗੱਡੀ ਨਾਲ ਟੱਕਰ ਹੋਣ ਕਾਰਨ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਪਿਕਅਪ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮਾਲਵਿੰਦਰ ਸਿੰਘ, ਉਸ ਦੀ ਮਾਂ ਅਮਰੀਕ ਕੌਰ ਤੇ ਲੜਕੀ ਗਗਨਦੀਪ ਕੌਰ ਮੋਟਰਸਾਈਕਲ ‘ਤੇ ਪਿੰਡ ਗੱਗੜਪੁਰ ਤੋਂ ਆ ਰਹੇ ਸਨ, ਜਦੋਂ ਉਹ ਮੁੱਖ ਮਾਰਗ ਤੋਂ ਜਾ ਰਹੀ ਸੜਕ ਦੇ ਸਾਹਮਣੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇਕ ਤੇਜ਼ ਰਫਤਾਰ ਪਿਕਅਪ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਹਾਦਸੇ ਤੋਂ ਬਾਅਦ ਪਿਕਅਪ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਗੱਡੀ ਨੂੰ ਕਬਜ਼ੇ ‘ਚ ਲੈ ਕੇ ਲਾਸ਼ਾਂ ਸਿਵਲ ਹਸਪਤਾਲ ‘ਚ ਰੱਖਵਾ ਦਿੱਤੀਆਂ ਹਨ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)