ਬਠਿੰਡਾ ‘ਚ ਮੋਟਰਸਾਈਕਲ ਸਵਾਰ ਦਰੱਖਤ ‘ਚ ਵੱਜੇ, ਪਿੱਛੇ ਬੈਠੀ ਔਰਤ ਦੀ ਮੌਤ

0
2034

ਬਠਿੰਡਾ | ਇਥੋੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਬਠਿੰਡਾ ਵਿਚ ਸੰਗਤ ਰੋਡ ‘ਤੇ ਮੋਟਰਸਾਈਕਲ ਸਵਾਰ ਅਚਾਨਕ ਸੰਤੁਲਨ ਵਿਗੜਣ ਕਾਰਨ ਦਰੱਖਤ ਨਾਲ ਟਕਰਾ ਗਿਆ, ਜਿਸ ਕਰਕੇ ਜਿੱਥੇ ਉਹ ਆਪ ਗੰਭੀਰ ਜ਼ਖਮੀ ਹੋ ਗਿਆ, ਉਥੇ ਹੀ ਉਸਦੇ ਪਿੱਛੇ ਬੈਠੀ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸਹਾਰਾ ਕੰਟਰੋਲ ਰੂਮ ‘ਤੇ ਘਟਨਾ ਦੀ ਸੂਚਨਾ ਮਿਲਣ ‘ਤੇ ਸਹਾਰਾ ਜਨ ਸੇਵਾ ਦਿ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਸੰਦੀਪ ਗੋਇਲ ਤੇ ਸੰਦੀਪ ਗਿੱਲ ਐਬੂਲੈਂਸ ਸਮੇਤ ਮੌਕੇ ‘ਤੇ ਪਹੁੰਚੇ।

ਮ੍ਰਿਤਕ ਔਰਤ ਦੀ ਪਛਾਣ ਕਰਮਜੀਤ ਕੌਰ ਪਤਨੀ ਨਿੱਕਾ ਸਿੰਘ ਵਜੋਂ ਵਾਸੀ ਸੰਗਤ ਮੰਡੀ ਅਤੇ ਜ਼ਖ਼ਮੀ ਦੀ ਪਛਾਣ ਦਵਿੰਦਰ ਸਿੰਘ ਪੁੱਤਰ ਜੰਟਾ ਸਿੰਘ 34 ਵਾਸੀ ਚੱਕ ਅਤਰ ਸਿੰਘ ਵਾਲਾ ਵਜੋਂ ਹੋਈ ਹੈ। ਥਾਣਾ ਨੰਦਗੜ੍ਹ ਦੀ ਪੁਲਿਸ ਵੀ ਪਹੁੰਚ ਗਈ ਤੇ ਪਿੰਡ ਵਾਸੀਆਂ ਦਾ ਕਾਫੀ ਇਕੱਠ ਹੋ ਗਿਆ। ਸਹਾਰਾ ਟੀਮ ਨੇ ਲਾਸ਼ ਨੂੰ ਕੱਪੜੇ ਵਿਚ ਲਪੇਟ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਜਦੋਂਕਿ ਮੋਟਰਸਾਈਕਲ ਚਾਲਕ ਨੂੰ ਇਲਾਜ ਲਈ ਸਿਵਲ ਹਸਪਤਾਲ ਦੇ ਐਂਮਰਜੈਂਸੀ ਹਸਪਤਾਲ ਵਿਚ ਦਾਖਲ ਕਰਵਾਇਆ।