ਅਬੋਹਰ : ਸੜਕ ਵਿਚਕਾਰ ਆਵਾਰਾ ਪਸ਼ੂ ਆਉਣ ਨਾਲ ਮੋਟਰਸਾਈਕਲ ਸਵਾਰ ਕਾਰ ‘ਚ ਵੱਜਾ, ਦਰਦਨਾਕ ਮੌਤ

0
1683

ਅਬੋਹਰ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅਬੋਹਰ ‘ਚ ਸੜਕ ਵਿਚਕਾਰ ਆਵਾਰਾ ਪਸ਼ੂ ਆਉਣ ਕਾਰਨ ਬਾਈਕ ਦੀ ਦੂਜੇ ਵਾਹਨ ਨਾਲ ਟੱਕਰ ਹੋ ਗਈ, ਜਿਸ ਵਿਚ ਮੋਟਰਸਾਈਕਲ ਸਵਾਰ 2 ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਇਨ੍ਹਾਂ ਵਿਚੋਂ ਇਕ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਜਦਕਿ ਦੂਜਾ ਜ਼ੇਰੇ ਇਲਾਜ ਹੈ।

ਪਿੰਡ ਰਾਜਪੁਰਾ ਵਿਚ ਸਥਿਤ ਪੈਟਰੋਲ ਪੰਪ ਦੇ ਸੰਚਾਲਕ ਰਮੇਸ਼ ਕੁਮਾਰ ਨੇ ਦੱਸਿਆ ਕਿ ਉਸ ਦੇ ਪੰਪ ਦੇ ਮੁਲਾਜ਼ਮ ਰਵੀ ਅਤੇ ਹਰਦੀਪ ਪੰਪ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਦੋਦਾ ਜਾ ਰਹੇ ਸਨ। ਜਦੋਂ ਉਹ ਸੀਤਾ ਰੋਡ ’ਤੇ ਪਹੁੰਚੇ ਤਾਂ ਸੜਕ ’ਤੇ ਆਵਾਰਾ ਪਸ਼ੂ ਆਉਣ ਕਾਰਨ ਮੋਟਰਸਾਈਕਲ ਕਿਸੇ ਹੋਰ ਵਾਹਨ ਨਾਲ ਟਕਰਾ ਗਿਆ, ਜਿਸ ਕਾਰਨ ਹਾਦਸਾ ਹੋ ਗਿਆ।

ਆਲੇ-ਦੁਆਲੇ ਦੇ ਲੋਕਾਂ ਨੇ ਉਸ ਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ। ਜਿਥੋਂ ਹਰਦੀਪ ਦੀ ਹਾਲਤ ਨਾਜ਼ੁਕ ਹੋਣ ‘ਤੇ ਉਸ ਨੂੰ ਰੈਫਰ ਕਰ ਦਿੱਤਾ ਗਿਆ। ਇਸ ਦੌਰਾਨ ਜਦੋਂ ਹਰਦੀਪ ਨੂੰ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ।