ਬਟਾਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਵੀਰਵਾਰ ਦੇਰ ਰਾਤ ਬਟਾਲਾ ਦੇ ਜਲੰਧਰ ਰੋਡ ‘ਤੇ ਇਕ ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ‘ਚੋਂ ਇਕ ਦੀ ਮੌਤ ਹੋ ਗਈ ਜਦਕਿ 2 ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਵਿਸ਼ਾਲ (19) ਪੁੱਤਰ ਤਰਸੇਮ ਸਿੰਘ ਵਾਸੀ ਮਾਨ ਨਗਰ ਵਜੋਂ ਹੋਈ ਹੈ।
ਇਸ ਹਾਦਸੇ ‘ਚ ਗੰਭੀਰ ਜ਼ਖਮੀ ਹੋਏ ਇਕ ਨੌਜਵਾਨ ਨੂੰ ਬੀਤੀ ਰਾਤ ਅੰਮ੍ਰਿਤਸਰ ਦੇ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਜਦਕਿ ਇਕ ਹੋਰ ਜ਼ਖ਼ਮੀ ਨੌਜਵਾਨ ਬਟਾਲਾ ਦੇ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਬੱਸ ਸਟੈਂਡ ਚੌਕੀ ਦੀ ਪੁਲਿਸ ਘਟਨਾ ਸਬੰਧੀ ਜਾਂਚ ਕਰ ਰਹੀ ਹੈ। ਫਿਲਹਾਲ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਮੁੱਢਲੀ ਕਾਰਵਾਈ ਕਰਦਿਆਂ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।