ਜਲੰਧਰ ‘ਚ ਚਾਈਨਾ ਡੋਰ ਨਾਲ ਵੱਢਿਆ ਗਿਆ ਮੋਟਰਸਾਈਕਲ ਸਵਾਰ ਦਾ ਗਲਾ, ਹਾਲਤ ਗੰਭੀਰ

0
18

ਜਲੰਧਰ, 11 ਜਨਵਰੀ | ਇਥੇ ਪਲਾਸਟਿਕ ਦੀ ਡੋਰ ਨਾਲ 45 ਸਾਲਾ ਵਿਅਕਤੀ ਜ਼ਖਮੀ ਹੋ ਗਿਆ। ਆਦਮਪੁਰ ਨੇੜੇ ਪਲਾਸਟਿਕ ਦੀ ਡੋਰ ਨਾਲ ਇਕ ਵਿਅਕਤੀ ਦਾ ਗਲਾ ਵੱਢਿਆ ਗਿਆ। ਖੁਸ਼ਕਿਸਮਤੀ ਇਹ ਰਹੀ ਕਿ ਵਿਅਕਤੀ ਦੀ ਸਾਹ ਲੈਣ ਵਾਲੀ ਨਲੀ ਬਚ ਗਈ। ਘਟਨਾ ਤੋਂ ਤੁਰੰਤ ਬਾਅਦ ਹਰਪ੍ਰੀਤ ਸਿੰਘ ਵਾਸੀ ਪਿੰਡ ਸਰੋਵਰ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਫਿਲਹਾਲ ਵਿਅਕਤੀ ਦੀ ਜਾਨ ਖਤਰੇ ਤੋਂ ਬਾਹਰ ਹੈ।

ਸਤਿੰਦਰ ਕੌਰ ਪਤਨੀ ਹਰਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਸਰੋਬਰ ਨੇ ਦੱਸਿਆ ਕਿ ਉਸ ਦਾ ਪਤੀ ਦੁਪਹਿਰ ਸਮੇਂ ਮੋਟਰਸਾਈਕਲ ’ਤੇ ਆਦਮਪੁਰ ਗਿਆ ਸੀ। ਵਾਪਸ ਆਉਂਦੇ ਸਮੇਂ ਪਿੰਡ ਨਾਹਲ ਵਿਚ ਉਸ ਦਾ ਗਲਾ ਪਲਾਸਟਿਕ ਦੀ ਡੋਰ ਵਿਚ ਫਸ ਗਿਆ ਅਤੇ ਉਹ ਸੜਕ ’ਤੇ ਡਿੱਗ ਕੇ ਬੇਹੋਸ਼ ਹੋ ਗਿਆ। ਰਾਹਗੀਰਾਂ ਅਤੇ ਪਿੰਡ ਵਾਸੀਆਂ ਨੇ ਉਸ ਨੂੰ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ, ਜਿੱਥੇ ਉਸ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਡਾਕਟਰ ਮੁਤਾਬਕ ਉਸ ਦੀ ਸਾਹ ਵਾਲੀ ਨਲੀ ਠੀਕ ਹੈ ਤੇ ਉਸ ਦਾ ਬਾਕੀ ਗਲਾ ਕੱਟਿਆ ਗਿਆ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ।

ਤੁਹਾਨੂੰ ਦੱਸ ਦੇਈਏ ਕਿ ਇਸ ਸਮੇਂ ਦੇਸ਼ ਵਿਚ ਚਾਈਨਾ ਡੋਰ ਬੈਨ ਹ ਪਰ ਫਿਰ ਵੀ ਕੁਝ ਦੁਕਾਨਦਾਰ ਆਪਣੇ ਫਾਇਦੇ ਲਈ ਇਸ ਨੂੰ ਨਾਜਾਇਜ਼ ਤੌਰ ‘ਤੇ ਵੇਚਦੇ ਸਨ। ਪਲਾਸਟਿਕ ਦੀ ਡੋਰ ਪੰਛੀਆਂ ਨੂੰ ਬਹੁਤ ਨੁਕਸਾਨ ਪਹੁੰਚਾਉਂਦੀ ਹੈ, ਜਿਸ ਕਾਰਨ ਇਹ ਪਾਬੰਦੀ ਲਗਾਈ ਗਈ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਵਿਚ ਪਲਾਸਟਿਕ ਦੇ ਡੋਰ ਕਾਰਨ ਕਈ ਹਾਦਸੇ ਵਾਪਰ ਚੁੱਕੇ ਹਨ।

(Note : ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/MV24q ਜਾਂ ਵਟਸਐਪ ਚੈਨਲ https://shorturl.at/AXVJ9 ਨਾਲ ਜ਼ਰੂਰ ਜੁੜੋ।)