ਚੰਡੀਗੜ੍ਹ, 27 ਨਵੰਬਰ | ਸੰਸਦ ਮੈਂਬਰ ਮਾਲਵਿੰਦਰ ਕੰਗ ਨੇ ਲੋਕ ਸਭਾ ‘ਚ ਮੁਲਤਵੀ ਨੋਟਿਸ ਦੇ ਕੇ ਬੇਅਦਬੀ ਦੇ ਮੁੱਦੇ ‘ਤੇ ਚਰਚਾ ਦੀ ਮੰਗ ਕੀਤੀ ਹੈ। ਮਾਲਵਿੰਦਰ ਸਿੰਘ ਕੰਗ ਨੇ ਪੰਜਾਬ ਅਸੈਂਬਲੀ ਵੱਲੋਂ ਪਾਸ ਕੀਤੇ ਬਿੱਲਾਂ ਦਾ ਮੁੱਦਾ ਰਾਸ਼ਟਰਪਤੀ ਕੋਲ ਲੰਬਿਤ ਹੋਣ ਦਾ ਮੁੱਦਾ ਚੁੱਕਿਆ ਹੈ।
ਉਨ੍ਹਾਂ ਕਿਹਾ ਕਿ 28 ਅਗਸਤ 2018 ਨੂੰ ਪੰਜਾਬ ਅਸੈਂਬਲੀ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਦਾ ਬਿੱਲ ਪਾਸ ਕੀਤਾ ਸੀ, ਜੋ ਰਾਸ਼ਟਰਪਤੀ ਦੀ ਮਨਜ਼ੂਰੀ ਦੀ ਘਾਟ ਕਾਰਨ ਲੰਬਿਤ ਪਿਆ ਹੈ। ਸੰਸਦ ਮੈਂਬਰ ਨੇ ਲੋਕ ਸਭਾ ਵਿਚ ਇਸ ਮੁੱਦੇ ’ਤੇ ਚਰਚਾ ਲਈ ਮੁਲਤਵੀ ਮਤਾ ਪਾਸ ਕਰ ਦਿੱਤਾ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)