ਚੰਡੀਗੜ੍ਹ, 20 ਫਰਵਰੀ| ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧਰਮਪਤਨੀ ਤੇ ਪਟਿਆਲਾ ਤੋਂ MP ਪ੍ਰਨੀਤ ਕੌਰ ਜਲਦੀ ਹੀ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਖਬਰ ਸਾਹਮਣੇ ਆ ਰਹੀ ਹੈ।
ਜਾਣਕਾਰੀ ਅਨੁਸਾਰ ਪ੍ਰਨੀਤ ਕੌਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਜੁਆਇਨ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਭਾਜਪਾ ਵਿਚ ਜਾ ਚੁੱਕੇ ਹਨ।