MP ਰਵਨੀਤ ਬਿੱਟੂ ਦਾ ਅੰਮ੍ਰਿਤਪਾਲ ‘ਤੇ ਤਿੱਖਾ ਤੰਜ : ਕਿਹਾ – ਬੱਚਾ ਕਾਫੀ ਡਰਿਆ ਪਿਆ ਹੈ, ਸਰਕਾਰ ਮੁਆਫ਼ ਕਰੇ

0
1013

ਲੁਧਿਆਣਾ | ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਅੱਜ ਕੀਤੀ ਗਈ ਪ੍ਰੈਸ ਕਾਨਫਰੰਸ ‘ਤੇ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਬਿਨਾਂ ਨਾਂਅ ਲਏ ਤੰਜ ਕੱਸਿਆ ਹੈ। ਉਨ੍ਹਾਂ ਨੇ ਬਿਨਾਂ ਨਾਂ ਲਏ ਟਵੀਟ ਕਰਕੇ ਅੰਮ੍ਰਿਤਪਾਲ ਸਿੰਘ ਨੂੰ ਲੰਬੇ ਹੱਥੀਂ ਲਿਆ।


ਰਵਨੀਤ ਬਿੱਟੂ ਨੇ ਟਵੀਟ ਰਾਹੀਂ ਕਿਹਾ ਕਿ ਪੰਜਾਬ ਨੂੰ ਦੇਸ਼ ਤੋਂ ਵੱਖ ਕਰਨ ਦੀ ਲੜਾਈ ਵਿਚ ਸਿਰ ਦੇਣ ਦੀ ਗੱਲ ਕਰਨ ਵਾਲਾ ਅੱਜ ਇਕ ਚਪੇੜਾਂ ਦੇ ਡਰ ਕਾਰਨ ਸਵੇਰ ਤੋਂ ਫੇਸਬੁੱਕ ਉਪਰ ਸਫਾਈ ਦੇ ਰਿਹਾ ਹੈ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਬੱਚਾ ਕਾਫੀ ਡਰ ਗਿਆ ਹੈ ਅਤੇ ਗਲਤੀ ਮੰਨ ਗਿਆ ਹੈ, ਇਸ ਲਈ ਉਸ ਨੂੰ ਮੁਆਫ਼ ਕਰ ਦੇਣਾ ਚਾਹੀਦਾ ਹੈ।


ਅੰਮ੍ਰਿਤਪਾਲ ਸਿੰਘ ਨੇ ਅੱਜ ਅੰਮ੍ਰਿਤਸਰ ਵਿਖੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੋਈ ਧਮਕੀ ਨਹੀਂ ਦਿੱਤੀ ਹੈ, ਸਗੋਂ ਅਮਿਤ ਸ਼ਾਹ ਨੇ ਖੁਦ ਉਨ੍ਹਾਂ ਨੂੰ ਧਮਕਾਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਸੀ ਕਿ ਉਹ ਟਕਰਾਅ ਨਹੀਂ ਚਾਹੁੰਦੇ।