ਫਿਲੌਰ | ਭਾਰੀ ਬਰਸਾਤ ਕਾਰਨ ਬੀਤੀ ਰਾਤ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਦੇ ਪਿਛਲੇ ਪਾਸੇ ਸਤਲੁਜ ਦਰਿਆ ਦਾ ਬੰਨ੍ਹ ਟੁੱਟ ਗਿਆ। ਸੂਚਨਾ ਮਿਲਦੇ ਹੀ ਆਮ ਆਦਮੀ ਪਾਰਟੀ ਫਿਲੌਰ ਦੇ ਹਲਕਾ ਇੰਚਾਰਜ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।
ਦੇਖਦੇ ਹੀ ਦੇਖਦੇ ਅਕੈਡਮੀ ਦੇ ਮੁਲਾਜ਼ਮਾਂ ਦੀਆਂ ਗੱਡੀਆਂ ਪਾਣੀ ‘ਚ ਡੁੱਬ ਗਈਆਂ। ਆਲੇ-ਦੁਆਲੇ ਦੇ ਪਿੰਡਾਂ ਦੇ ਲੋਕ ਵੱਡੀ ਗਿਣਤੀ ‘ਚ ਇਕੱਠੇ ਹੋ ਗਏ ਤੇ ਦਰਿਆ ‘ਚ ਪਏ ਪਾੜ ਨੂੰ ਪੂਰਨ ਲਈ ਜੁਟ ਗਏ। ਪਾਣੀ ਦੇ ਵਧਦੇ ਪੱਧਰ ਕਾਰਨ ਇਲਾਕੇ ਦੇ ਲੋਕਾਂ ‘ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ, ਬਾਵਜੂਦ ਇਸਦੇ ਸਥਿਤ ਕਾਬੂ ਹੇਠ ਹੈ।
ਤਹਿਸੀਲ ਫਿਲੌਰ ਦੇ ਸਤਲੁਜ ਨੇੜਲੇ ਪਿੰਡ ਖਹਿਰਾ ਬੇਟ ਵਿਖੇ ਪਾਣੀ ਭਰਨ ਕਾਰਨ ਫਸੇ ਲੋਕਾਂ ਨੂੰ ਬਾਹਰ ਕੱਢਣ ਦੌਰਾਨ ਬਚਾਅ ਅਮਲਾ, ਮੁਲਾਜ਼ਮ ਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਖ਼ੁਦ ਜੁਟ ਗਏ। ਇਸ ਦੌਰਾਨ ਐੱਮਪੀ ਰਿੰਕੂ ਇਕ ਛੋਟੇ ਬੱਚੇ ਨੂੰ ਗੋਦੀ ਵਿਚ ਚੁੱਕ ਕੇ ਬਾਹਰ ਲਿਆਏ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਹੈ ਕਿ ਹੜ੍ਹ ਦੀ ਸਥਿਤੀ ਨੂੰ ਦੇਖਦੇ ਹੋਏ ਫੌਜ ਨੂੰ ਚੌਕਸ ਰਹਿਣ ਦੇ ਆਦੇਸ਼ ਦੇ ਦਿੱਤੇ ਗਏ ਹਨ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ