MP ਸੁਸ਼ੀਲ ਰਿੰਕੂ ਨੇ ਕੇਂਦਰੀ ਖੇਡ ਮੰਤਰੀ ਤੋਂ ਜਲੰਧਰ ‘ਚ ਖੇਡ ਸਟੇਡੀਅਮ ਬਣਾਉਣ ਦੀ ਕੀਤੀ ਮੰਗ

0
1678

ਜਲੰਧਰ| ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਮੰਗਲਵਾਰ ਨੂੰ ਸੰਸਦ ਭਵਨ ਵਿੱਚ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕੀਤੀ ਅਤੇ ਖੇਲੋ ਇੰਡੀਆ ਸਕੀਮ ਤਹਿਤ ਜਲੰਧਰ ਸੰਸਦੀ ਹਲਕੇ ਵਿੱਚ ਖੇਡ ਸਟੇਡੀਅਮ ਬਣਾਉਣ ਦੀ ਮੰਗ ਕੀਤੀ। 

ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਦੱਸਿਆ ਕਿ ਉਨ੍ਹਾਂ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੂੰ ਜਲੰਧਰ ਦੀ ਖੇਡ ਵਿਰਾਸਤ ਬਾਰੇ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਦੀ ਦਿਸ਼ਾ ਵਿੱਚ ਇਹ ਕਦਮ ਸਾਰਥਕ ਸਾਬਤ ਹੋਵੇਗਾ।

ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਕੇਂਦਰੀ ਖੇਡ ਮੰਤਰੀ ਨੇ ਖੇਲੋ ਇੰਡੀਆ ਸਕੀਮ ਤਹਿਤ ਜਲੰਧਰ ਵਿੱਚ ਖੇਡ ਸਟੇਡੀਅਮ ਸ਼ੁਰੂ ਕਰਨ ਦੇ ਮੁੱਦੇ ‘ਤੇ ਹਾਂ-ਪੱਖੀ ਰਵੱਈਆ ਜ਼ਾਹਿਰ ਕਰਦਿਆਂ ਸੂਬਾ ਸਰਕਾਰ ਪਾਸੋਂ ਇਸ ਪ੍ਰਾਜੈਕਟ ਨੂੰ ਪਾਸ ਕਰਕੇ ਉਨਾਂ ਨੂੰ ਭੇਜਣ ਲਈ ਕਿਹਾ ਹੈ।

ਰਿੰਕੂ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਸਟੇਡੀਅਮ ਦੀ ਉਸਾਰੀ ਲਈ ਪੰਜ ਤੋਂ ਛੇ ਏਕੜ ਜ਼ਮੀਨ ਦੀ ਲੋੜ ਹੈ, ਜਿਸ ਲਈ ਸਰਕਾਰੀ ਜ਼ਮੀਨ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਗ੍ਹਾ ਦੀ ਚੋਣ ਕਰਨ ਪਿੱਛੋਂ ਪ੍ਰਾਜੈਕਟ ਪਾਸ ਕਰਕੇ ਇਸ ਨੂੰ ਕੇਂਦਰੀ ਖੇਡ ਮੰਤਰਾਲੇ ਨੂੰ ਭੇਜਿਆ ਜਾਵੇਗਾ ਤਾਂ ਜੋ ਜਲਦੀ ਤੋਂ ਜਲਦੀ ਇਸ ’ਤੇ ਅਗਲੀ ਕਾਰਵਾਈ ਸ਼ੁਰੂ ਕੀਤੀ ਜਾ ਸਕੇ।

ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਪਹਿਲਾਂ ਹੀ ਵਚਨਬੱਧ ਹੈ, ਜਿਸ ਤਹਿਤ ਕਈ ਉਪਰਾਲੇ ਕੀਤੇ ਜਾ ਰਹੇ ਹਨ। 

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ